15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੰਡੀਆਂ ਵਿਚ ਕਣਕ ਦੀ ਆਮਦ ਤੇ ਖ਼ਰੀਦ ਦੀ ਰਫ਼ਤਾਰ ਹੋਈ ਤੇਜ਼-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 22-04-2026
ਫਿਰੋਜ਼ਪੁਰ, 21 ਅਪ੍ਰੈਲ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਤੇ ਖ਼ਰੀਦ ਦਾ ਕੰਮ ਜ਼ੋਰਾਂ ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 418666 ਮੀਟਰਿਕ ਟਨ ਫ਼ਸਲ ਦੀ ਆਮਦ ਹੋਈ ਹੈ | ਜਿਸ ਵਿਚੋਂ ਹੁਣ ਤੱਕ ਕੁੱਲ 379443 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਜਿਸ ਵਿਚੋਂ ਪਨਗ੍ਰੇਨ ਵਲੋਂ 116407 ਮੀਟਰਿਕ ਟਨ, ਮਾਰਕਫੈੱਡ ਵਲੋਂ 109671 ਮੀਟਰਿਕ ਟਨ, ਪਨਸਪ ਵਲੋਂ 96640 ਮੀਟਰਿਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 56725 ਮੀਟਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਫ਼ਸਲ ਦੀ ਖ਼ਰੀਦ ਤੇ ਲਿਫ਼ਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮੰਡੀਆਂ ਵਿਚ ਖ਼ਰੀਦ ਸਬੰਧੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਪੰਪ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟਸ 10 ਰੋਜ਼ਾ ਕੈਂਪ ਲਈ ਰਵਾਨਾ
Ad Position 24