15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੈਟਰੋਲ ਪੰਪ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-04-2026
ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਪੈਟਰੋਲ ਪੰਪ 'ਤੇ ਹੇਰਾਫੇਰੀ ਅਤੇ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪੱਪੂ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਬੰਸ ਸਿੰਘ ਪੁੱਤਰ ਸਾਧੂ ਰਾਮ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਬੇਟੇ ਦੇ ਨਾਮ 'ਤੇ ਪੰਪ ਲਿਆ ਸੀ | ਜਿਸ ਨੂੰ ਚਲਾਉਣ ਲਈ ਸੁਖਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਬਕੈਣਵਾਲਾ ਨੂੰ ਮੈਨੇਜਰ ਅਤੇ ਬਲਰਾਮ ਪੁੱਤਰ ਧੰਨਾ ਰਾਮ ਵਾਸੀ ਰਾਣੂਕੇ ਨੂੰ ਸੇਲਜ਼ਮੈਨ ਰੱਖਿਆ ਸੀ | ਇਨ੍ਹਾਂ ਦੋਵਾਂ ਨੇ ਰਲ ਕੇ ਉਸ ਨਾਲ ਧੋਖਾਧੜੀ ਕੀਤੀ ਅਤੇ ਲੈਜਰ ਬੁੱਕਾਂ ਖ਼ੁਰਦ-ਬੁਰਦ ਕਰ ਦਿੱਤੀਆਂ | ਪੜਤਾਲ ਤੋਂ ਬਾਅਦ ਪੁਲਿਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਸਰਕਾਰੀ ਸਕੂਲ ਦੇ ਨਵੇਂ ਸਮਾਰਟ ਰੂਮ ਦਾ ਉਦਘਾਟਨ ਅਗਲੀ ਖ਼ਬਰ ਮੰਡੀਆਂ ਵਿਚ ਕਣਕ ਦੀ ਆਮਦ ਤੇ ਖ਼ਰੀਦ ਦੀ ਰਫ਼ਤਾਰ ਹੋਈ ਤੇਜ਼-ਡਿਪਟੀ ਕਮਿਸ਼ਨਰ
Ad Position 24