15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਸਰਕਾਰੀ ਸਕੂਲ ਦੇ ਨਵੇਂ ਸਮਾਰਟ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਜ਼ੀਰਾ, 21 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪਿੰਡ ਠੱਠਾ ਦਲੇਲ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਬਣੇ ਸਮਾਰਟ ਰੂਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰਾਇਮਰੀ ਜ਼ਿਲ੍ਹਾ ਸਿੱਖਿਆ ਅਫਸਰ ਸੁਨੀਤਾ ਰਾਣੀ, ਸਿੱਖਿਆ ਕੋਆਰਡੀਨੇਟਰ ਸੋਨੂੰ ਸਚਦੇਵਾ, ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ, ਬਲਾਕ ਸਿੱਖਿਆ ਅਫਸਰ ਮੱਲ੍ਹਾਂ ਵਾਲਾ ਹਰਜੀਤ ਕੌਰ, ਡੀ ਐਸ.ਐਮ ਸ੍ਰੀ ਰਕੇਸ਼ ਸ਼ਰਮਾ, ਬੀ.ਐਨ.ਓ ਸੰਜੀਵ ਟੰਡਨ, ਗੁਰਿੰਦਰ ਸਿੰਘ ਹੈੱਡ ਮਾਸਟਰ ਫ਼ਤਿਹਗੜ੍ਹ ਸਭਰਾ, ਸਕੂਲ ਇੰਚਾਰਜ ਹਿਤਪਾਲ ਸਿੰਘ ਸਿੱਧੂ ,ਐਸ.ਐਮ.ਸੀ ਚੇਅਰਮੈਨ ਨਿਰਮਲ ਸਿੰਘ ਅਤੇ ਪਿੰਡ ਦੀ ਪੰਚਾਇਤ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਦੌਰਾਨ ਵਿਧਾਇਕ ਵਲੋਂ ਸਕੂਲ ਵਿਚ ਨਵੇਂ ਬਣੇ 'ਸਮਾਰਟ ਰੂਮ' ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਹੋਇਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਮਕਸਦ ਹੈ ਕਿ ਗਰੀਬ ਤੋਂ ਗਰੀਬ ਬੱਚਾ ਵੀ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਨ ਤੋ ਵਾਂਝਾ ਨਾ ਰਹਿ ਸਕੇ | ਇਹ ਸਮਾਰਟ ਰੂਮ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿਚ ਸਹਾਈ ਹੋਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਵਾਂ ਬਣਿਆ ਸਮਾਰਟ ਰੂਮ ਅਤਿ-ਆਧੁਨਿਕ ਤਕਨੀਕ ਨਾਲ ਲੈਸ ਹੈ | ਜਿਸ ਨਾਲ ਵਿਦਿਆਰਥੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਪੜ੍ਹਾਈ ਕਰਨ ਵਿਚ ਮਦਦ ਮਿਲੇਗੀ | ਇਸ ਦੌਰਾਨ ਆਏ ਹੋਏ ਪਤਵੰਤਿਆਂ ਨੂੰ ਸਕੂਲ ਸਟਾਫ ਵਲੋਂ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਾਗੀ ਹਸਪਤਾਲ ਮੁਦਕੀ ਦੀ ਟੀਮ ਨੇ ਵਧਦੀ ਗਰਮੀ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਸੁਚੇਤ ਅਗਲੀ ਖ਼ਬਰ ਪੈਟਰੋਲ ਪੰਪ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24