15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੱਖੂ ਅਧੀਨ ਆਉਂਦੀਆਂ ਦਾਣਾ ਮੰਡੀਆਂ 'ਚ 4 ਲੱਖ ਕੁਇੰਟਲ ਦੇ ਕਰੀਬ ਕਣਕ ਦੀ ਹੋਈ ਖ਼ਰੀਦ- ਚੇਅਰਮੈਨ ਵੀਰਪਾਲ

Ad Position 21
No active advertisement
ਅਜੀਤ ਡੈਸਕ 22-04-2026
ਮੱਖੂ, 21 ਅਪ੍ਰੈਲ (ਵਰਿੰਦਰ ਮਨਚੰਦਾ)-ਮੱਖੂ ਅਧੀਨ ਆਉਂਦੀਆਂ ਦਾਣਾ ਮੰਡੀਆਂ ਮੱਖੂ ਕੁਤਬਪੁਰ, ਸ਼ੀਹਾਂਪਾੜੀ, ਬੁਰਜ ਮੁਹੰਮਦ, ਅਮੀਰ ਸ਼ਾਹ, ਬਾਹਰਵਾਲੀ, ਪੀਰ ਮੁਹੰਮਦ, ਠੱਠਾ ਸਾਹਿਬ, ਜੋਗੇ ਵਾਲਾ ਆਦਿ ਮੰਡੀਆਂ ਦਾ ਅੱਜ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵੀਰਪਾਲ ਵਲੋਂ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨਾਲ ਸੈਕਟਰੀ ਮਾਰਕੀਟ ਕਮੇਟੀ ਰਜਿੰਦਰ ਕੁਮਾਰ, ਮਨਪ੍ਰੀਤ ਸਿੰਘ, ਹੀਰਾ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ | ਇਸ ਉਪਰੰਤ ਮਾਰਕੀਟ ਕਮੇਟੀ ਦਫ਼ਤਰ ਮੱਖੂ ਵਿਖੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਨਛੱਤਰ ਸਿੰਘ ਵੀਰਪਾਲ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਮਾਰਕਫੈੱਡ ਵਲੋਂ 101500 ਕੁਇੰਟਲ, ਪਨਗਰੇਨ ਵਲੋਂ 30200 ਕੁਇੰਟਲ, ਪਨਸਪ ਵਲੋਂ 11320 ਕੁਇੰਟਲ ਅਤੇ ਵੇਅਰ ਹਾਊਸ ਵਲੋਂ 94250 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਗਈ ਹੈ | ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ | ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਚੇਅਰਮੈਨ ਵੀਰਪਾਲ ਨੇ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਦੀ ਮੌਕੇ 'ਤੇ ਹੀ ਖ਼ਰੀਦ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਨਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਦਹੀਆ ਨੇ ਸਾਂਦੇ ਹਾਸ਼ਮ ਤੇ ਲੂੰਬੜੀ ਵਾਲਾ ਸਕੂਲਾਂ 'ਚ ਸਾਇੰਸ-ਕੰਪਿਊਟਰ ਲੈਬਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਹਿਕਾਰੀ ਸਭਾ ਮਨਸੂਰਦੇਵਾ ਦੀ ਮੀਟਿੰਗ ਹੋਈ
Ad Position 24