ਕੁੱਲਗੜ੍ਹੀ, 21 ਅਪ੍ਰੈਲ(ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀ 'ਸਕੂਲ ਸਿੱਖਿਆ ਕ੍ਰਾਂਤੀ ਮੁਹਿੰਮ' ਤਹਿਤ ਸਰਕਾਰੀ ਸਕੂਲਾਂ ਨੂੰ ਲੋੜੀਂਦੀਆਂ ਗਰਾਂਟਾਂ ਦੇ ਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ¢ ਇਸੇ ਲੜੀ ਤਹਿਤ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਅਤੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਨਵੀਆਂ ਸਾਇੰਸ ਲੈਬਾਂ ਅਤੇ ਕੰਪਿਊਟਰ ਲੈਬਾਂ ਦਾ ਉਦਘਾਟਨ ਕੀਤਾ¢ ਸਮਾਗਮ ਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਹੀਆ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਅਧਿਆਪਕਾਂ ਦਾ ਮੁੱਢਲਾ ਫ਼ਰਜ਼ ਹੈ¢ ਉਨ੍ਹਾਂ ਸਮੂਹ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉੱਤਮ ਦਰਜੇ ਦੀ ਸਿੱਖਿਆ ਦੇਣ ਲਈ ਪੂਰੇ ਯਤਨ ਕਰਨ ਦਾ ਸੱਦਾ ਦਿੱਤਾ¢ ਇਸ ਮÏਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਵਿਕਾਸ ਸ਼ਰਮਾ, ਹਰਪਿੰਦਰਪਾਲ ਸਿੰਘ ਰੋਬੀ ਸੰਧੂ ਨਿੱਜੀ ਸਕੱਤਰ , ਹਰਬੰਸ ਸਿੰਘ ਸਾਂਦੇ ਹਾਸ਼ਮ, ਬਲਕਾਰ ਸਿੰਘ ਸਰਪੰਚ ਲੰੂਬੜੀ ਵਾਲਾ , ਸੁਖਵਿੰਦਰ ਸਿੰਘ ਪ੍ਰਧਾਨ ਸਹਿਕਾਰੀ ਸੁਸਾਇਟੀ, ਮਨਦੀਪ ਸਿੰਘ, ਹਰਮੀਤ ਕÏਰ ਚੇਅਰਪਰਸਨ, ਅਸ਼ੋਕ ਕੁਮਾਰ ਪੰਚਾਇਤ ਮੈਂਬਰ, ਕਰਨਦੀਪ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ¢ ਸਮਾਗਮ ਦੇ ਅੰਤ 'ਚ ਸਾਂਦੇ ਹਾਸ਼ਮ ਸਕੂਲ ਦੇ ਅਧਿਆਪਕਾਂ ਅਤੇ ਲੂੰਬੜੀ ਵਾਲਾ ਸਕੂਲ ਦੀ ਮੁੱਖੀ ਸ਼੍ਰੀਮਤੀ ਨੀਲਮ ਧਵਨ ਨੇ ਵਿਧਾਇਕ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ¢ ਉਨ੍ਹਾਂ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਜੀਵਨ 'ਚ ਸਫਲਤਾ ਹਾਸਲ ਕਰਨ ਦੇ ਕਾਬਲ ਬਣਾਇਆ ਜਾਵੇਗਾ |