15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੀ.ਕੇ.ਯੂ. (ਬੰਬ) ਵਲੋਂ ਕਿਸਾਨੀ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 22-04-2026
ਫ਼ਿਰੋਜ਼ਪੁਰ, 21 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ (ਬੰਬ) ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ, ਜਥੇਬੰਦੀ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ | ਮੰਗ ਪੱਤਰ ਰਾਹੀਂ ਕਿਸਾਨ ਆਗੂਆਂ ਨੇ ਸਰਕਾਰ ਦਾ ਧਿਆਨ ਖੇਤੀਬਾੜੀ ਖੇਤਰ 'ਤੇ ਆਈਆਂ ਮੁਸੀਬਤਾਂ ਵੱਲ ਦਿਵਾਇਆ | ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਕਟਾਈ ਦੌਰਾਨ ਜਿਨ੍ਹਾਂ ਮਜਬੂਰ ਕਿਸਾਨਾਂ 'ਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਤੁਰੰਤ ਬਿਨਾਂ ਸ਼ਰਤ ਵਾਪਸ ਲਿਆ ਜਾਵੇ | ਇਸ ਦੇ ਨਾਲ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ, ਉਨ੍ਹਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਰਾਸ਼ੀ ਤੁਰੰਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਵੇ | ਸੂਬਾ ਪ੍ਰਧਾਨ ਬੰਬ ਨੇ ਆਖਿਆ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਅੱਗ ਲੱਗਣ ਕਾਰਨ ਸੁਆਹ ਹੋਈ ਕਣਕ ਦੀ ਫ਼ਸਲ ਦਾ ਵੀ ਯੋਗ ਮੁਆਵਜ਼ਾ ਜਲਦੀ ਜਾਰੀ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇ | ਕਿਸਾਨ ਆਗੂਆਂ ਨੇ ਕਿਹਾ ਕਿ ਅੰਨਦਾਤਾ ਪਹਿਲਾਂ ਹੀ ਕਰਜ਼ੇ ਅਤੇ ਕੁਦਰਤੀ ਮਾਰ ਹੇਠ ਦੱਬਿਆ ਹੋਇਆ ਹੈ, ਅਜਿਹੇ ਵਿਚ ਸਰਕਾਰ ਦੀ ਦੇਰੀ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਮਜਬੂਰ ਹੋਵੇਗੀ | ਇਸ ਮੌਕੇ ਜੁਗਰਾਜ ਸਿੰਘ ਕੌਰ ਕਮੇਟੀ ਮੈਂਬਰ, ਜਸਵਿੰਦਰ ਸਿੰਘ ਬ੍ਰਹਮ ਕੇ ਕੌਰ ਕਮੇਟੀ ਮੈਂਬਰ, ਸਾਹਿਬ ਸਿੰਘ ਕਰਮੂਵਾਲਾ ਕੌਰ ਕਮੇਟੀ ਮੈਂਬਰ, ਕੁਲਦੀਪ ਸਿੰਘ ਬਘੇਲੇ ਵਾਲਾ ਕੌਰ ਕਮੇਟੀ ਮੈਂਬਰ, ਲਖਬੀਰ ਸਿੰਘ ਲੱਖਾ ਸੂਬਾ ਸਕੱਤਰ, ਜੋਗਿੰਦਰ ਸਿੰਘ ਟੇਗਰ ਲੁਧਿਆਣਾ ਸੂਬਾ ਸਕੱਤਰ, ਗੋਪਾਲ ਸਿੰਘ ਮੋਹਾਲੀ ਮੈਂਬਰ ਪੰਜਾਬ, ਜ਼ਿਲ੍ਹਾ ਪ੍ਰਧਾਨ ਫ਼ਿਰੋਜਪੁਰ ਰਸ਼ਪਾਲ ਸਿੰਘ ਵਿਰਕ, ਜ਼ਿਲ੍ਹਾ ਪ੍ਰਧਾਨ ਤਰਨਤਾਰਨ ਸਾਹਿਬ ਹਰਵਿੰਦਰ ਸਿੰਘ ਕਾਲਾ, ਜ਼ਿਲ੍ਹਾ ਪ੍ਰਧਾਨ ਮੋਗਾ ਸ਼ਹਿਰੀ ਲਕਸ਼ਮੀ ਨਰਾਇਣ ਸਿੰਘ, ਜ਼ਿਲ੍ਹਾ ਆਗੂ ਮੁਕਤਸਰ ਗਗਨਦੀਪ ਸਿੰਘ, ਯੂਥ ਆਗੂ ਇਛਪਾਲ ਸਿੰਘ ਹਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਰਜਨੀਸ਼ ਦਹੀਆ ਨੇ ਸਾਂਦੇ ਹਾਸ਼ਮ ਤੇ ਲੂੰਬੜੀ ਵਾਲਾ ਸਕੂਲਾਂ 'ਚ ਸਾਇੰਸ-ਕੰਪਿਊਟਰ ਲੈਬਾਂ ਦਾ ਕੀਤਾ ਉਦਘਾਟਨ
Ad Position 24