15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਭੁੱਲਰ, ਬੋੜਾਂਵਾਲੀ

Ad Position 21
No active advertisement
ਅਜੀਤ ਡੈਸਕ 22-04-2026
ਮੱਲਾਂਵਾਲਾ, 21 ਅਪ੍ਰੈਲ(ਜੋਸਨ)-ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਸਮੇਤ ਹੋਰਨਾਂ ਧਰਮਾਂ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਪ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਭੁੱਲਰ ਬਲਾਕ ਪ੍ਰਧਾਨ ਜ਼ੀਰਾ, ਜਗਜੀਤ ਸਿੰਘ ਸਰਪੰਚ ਬੋੜਾਂਵਾਲੀ ਅਤੇ ਯੂਥ ਕੋਆਰਡੀਨੇਟਰ ਹਰਮਨਪ੍ਰੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਇਸ ਨੰੂ ਸਮਾਜਕ ਏਕਤਾ ਵੱਲ ਵੱਡਾ ਕਦਮ ਕਰਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਧਰਮਾਂ ਦੇ ਗ੍ਰੰਥਾਂ ਦੇ ਸਤਿਕਾਰ ਹਿਤ ਲਿਆਂਦਾ ਗਿਆ ਕਾਨੰੂਨ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ | ਜਿਸ ਨਾਲ ਕਈ ਵਾਰ ਤਣਾਅ ਅਤੇ ਅਸ਼ਾਂਤੀ ਦਾ ਮਾਹੌਲ ਪੈਦਾ ਹੋ ਜਾਂਦਾ ਹੈ | ਸਰਕਾਰ ਵੱਲੋਂ ਲਿਆ ਗਿਆ ਇਹ ਫ਼ੈਸਲਾ ਨਾ ਸਿਰਫ਼ ਅਜਿਹੀਆਂ ਘਟਨਾਵਾਂ 'ਤੇ ਰੋਕ ਲਗਾਉਣ ਵਿਚ ਮਦਦਗਾਰ ਸਾਬਤ ਹੋਵੇਗਾ, ਸਗੋਂ ਲੋਕਾਂ ਵਿਚ ਭਰੋਸਾ ਵੀ ਵਧਾਏਗਾ | ਆਗੂਆਂ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਲਿਆ ਗਿਆ ਇਹ ਕਦਮ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਧਾਰਮਿਕ ਸਾਂਝ ਅਤੇ ਭਾਈਚਾਰੇ ਨੂੰ ਵੀ ਮਜ਼ਬੂਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਕਿਸਾਨ ਨੇ ਸੱਤ ਏਕੜ ਕਣਕ ਪਿੰਡ ਦੇ ਵਿਅਕਤੀਆਂ 'ਤੇ ਵੱਢਣ ਦੇ ਲਾਏ ਦੋਸ਼
Ad Position 24