ਮੱਲਾਂਵਾਲਾ, 21 ਅਪ੍ਰੈਲ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਆਰਿਫ਼ ਕੇ ਤੋਂ ਫ਼ਿਰੋਜ਼ਪੁਰ ਰੋਡ 'ਤੇ ਬੱਸ ਅੱਡਾ ਜੀਵਾਂ ਭੇੜੀਆਂ ਪੁੱਜੀ | ਜਿੱਥੇ ਬੱਸ ਅੰਡਾ ਦੇ ਅੰਦਰ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ, ਜੋ ਇਕਦਮ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਖੜ੍ਹਾ ਹੋ ਗਿਆ ਅਤੇ ਜਿਸ ਨੇ ਆਪਣੇ ਮੂੰਹ ਵਿਚ ਪਾਈ ਹੋਈ ਪਾਈਪ ਨੁਮਾ ਚੀਜ਼, ਹੱਥ ਵਿਚ ਫੜਿਆ ਹੋਇਆ ਸਿਲਵਰ ਪੇਪਰ ਅਤੇ ਲਾਈਟਰ ਸਮੇਤ ਇਕ ਹੋਰ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚ ਪਾਈ ਹੋਈ ਕੋਈ ਵਸਤੂ ਹੇਠਾਂ ਜ਼ਮੀਨ 'ਤੇ ਸੁੱਟ ਦਿੱਤੇ | ਜਿਸ ਨੂੰ ਕਾਬੂ ਕਰਕੇ ਉਸ ਵਲੋਂ ਸੁੱਟਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਜ਼ਮੀਨ ਤੋਂ ਚੁਕਵਾ ਕੇ ਖੋਲ੍ਹ ਕੇ ਚੈੱਕ ਕੀਤਾ | ਜੋ ਕਿ ਚੈੱਕ ਕਰਨ 'ਤੇ 1.74 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹੀਰਾ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ | ਜਿਸ ਖ਼ਿਲਾਫ਼ ਥਾਣਾ ਆਰਿਫ਼ ਕੇ ਵਿਖੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |