15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ ਜੇ.ਈ.ਈ. ਮੇਨਜ਼ 2026 ਵਿਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਿਰੋਜ਼ਪੁਰ, 21 ਅਪ੍ਰੈਲ(ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ, ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ 2026 ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਡਾ. ਐਸ. ਐਨ. ਰੁਦਰਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਸ ਉਪਲਬਧੀ ਦੇ ਪਿੱਛੇ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਸਕੂਲ ਵਲੋਂ ਦਿੱਤਾ ਮਜ਼ਬੂਤ ਅਕਾਦਮਿਕ ਆਧਾਰ ਹੈ | ਉਨ੍ਹਾਂ ਦੱਸਿਆ ਕਿ ਨਮਿਸ਼ ਜਿੰਦਲ ਨੇ 99.26 ਪ੍ਰਤੀਸ਼ਤ ਹਾਸਲ ਕਰਕੇ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਪਿ੍ਆਂਸ਼ੂ ਨੇ 98.75 ਪ੍ਰਤੀਸ਼ਤ, ਮਾਹਿਰ ਗੁਪਤਾ ਨੇ 96.85 ਪ੍ਰਤੀਸ਼ਤ, ਅਭੀਨਵ ਅਰੋੜਾ ਨੇ 96.50 ਪ੍ਰਤੀਸ਼ਤ, ਸ਼ੁਕਲ ਜੈਨ ਨੇ 94.2 ਪ੍ਰਤੀਸ਼ਤ, ਅਯਾਨ ਖੁੱਲਰ ਨੇ 92.88 ਪ੍ਰਤੀਸ਼ਤ ਅਤੇ ਤਮੀਰ ਸਿੰਗਲਾ ਨੇ 92.2 ਪ੍ਰਤੀਸ਼ਤ ਪ੍ਰਾਪਤ ਕਰਕੇ ਉੱਚ ਸਥਾਨ ਹਾਸਲ ਕੀਤੇ | ਡਾ. ਰੁਦਰਾ ਨੇ ਕਿਹਾ ਕਿ ਇਹ ਸਫਲਤਾ ਕੇਂਦਰਿਤ ਸਿਖਲਾਈ ਵਾਤਾਵਰਣ, ਸਹੀ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਨੂੰ ਮਿਲ ਰਹੀ ਲਗਾਤਾਰ ਪੇ੍ਰਰਨਾ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਵੇਕਾਨੰਦ ਵਰਲਡ ਸਕੂਲ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਨਵੀਨਤਮ ਸਿੱਖਿਅਕ ਤਰੀਕਿਆਂ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰ ਰਿਹਾ ਹੈ | ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਹਰ ਪੜਾਅ 'ਤੇ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਅਤੇ ਉਤਸ਼ਾਹ ਪ੍ਰਦਾਨ ਕੀਤਾ | ਸਕੂਲ ਪਰਿਵਾਰ ਨੇ ਆਸ ਜਤਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਆਪਣੀ ਮਿਹਨਤ ਜਾਰੀ ਰੱਖਣਗੇ ਅਤੇ ਜੇ.ਈ.ਈ. ਐਡਵਾਂਸ ਅਤੇ ਬੋਰਡ ਪ੍ਰੀਖਿਆਵਾਂ ਵਿਚ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਹੋਰ ਰੌਸ਼ਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਜ਼ੀਰਾ-ਤਲਵੰਡੀ ਰੋਡ 'ਤੇ ਚਲਦੀ ਕਾਰ ਨੂੰ ਲੱਗੀ ਅੱਗ ਅਗਲੀ ਖ਼ਬਰ ਬਿਜਲੀ ਵਿਭਾਗ ਦੀ ਲਾਪਰਵਾਹੀ ਵਧੀ, ਲੋਕ ਪ੍ਰੇਸ਼ਾਨ
Ad Position 24