15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖਿਆ ਖੇਤਰ ਵਿਚ ਸੂਬੇ ਨੂੰ ਮੋਹਰੀ ਬਣਾਉਣ ਲਈ ਚੁੱਕੇ ਜਾ ਰਹੇ ਨੇ ਸਾਰਥਿਕ ਕਦਮ-ਰਜਨੀਸ਼ ਦਹੀਆ

Ad Position 21
No active advertisement
ਅਜੀਤ ਡੈਸਕ 22-04-2026
ਫ਼ਿਰੋਜ਼ਪੁਰ, 21 ਅਪ੍ਰੈਲ(ਗੁਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਇਸ ਦਿਸ਼ਾ ਵਿਚ ਮੀਲ ਪੱਥਰ ਸਾਬਤ ਹੋ ਰਹੀ ਹੈ | ਇਹ ਗੱਲ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹਿਆਂ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕਹੀ | ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ, ਸਾਂਦੇ ਹਾਸ਼ਮ, ਸ਼ੇਰਖਾਂ, ਸੁਰ ਸਿੰਘ ਵਾਲਾ ਅਤੇ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਵਿਚ ਕੀਤੇ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਸਤਿੰਦਰ ਸਿੰਘ ਵੀ ਮੌਜੂਦ ਸਨ | ਵਿਧਾਇਕ ਦਹੀਆ ਨੇ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ | ਸਕੂਲਾਂ ਵਿਚ ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈਫਾਈ, ਡੈਸਕ-ਕੁਰਸੀਆਂ ਅਤੇ ਚਾਰਦੀਵਾਰੀ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਇੰਟਰ ਐਕਟਿਵ ਪੈਨਲ ਅਤੇ ਨਵੇਂ ਕੰਪਿਊਟਰ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੁਧਰੇ ਮਾਹੌਲ ਦੇ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ, ਜਿਵੇਂ ਕਿ ਜੇ.ਈ.ਈ.ਵਿਚ ਵੀ ਸਫਲਤਾ ਹਾਸਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਵਿਦਿਆਰਥੀ ਨੂੰ ਗੁਣਵੱਤਾਪੂਰਨ ਸਿੱਖਿਆ ਦੇਕੇ ਉਸ ਨੂੰ ਹਰ ਖੇਤਰ ਵਿਚ ਅੱਗੇ ਲੈ ਜਾਣਾ ਹੈ | ਇਸ ਮੌਕੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ | ਇਸ ਮੌਕੇ ਹਰਪਿੰਦਰ ਸਿੰਘ ਰੋਬੀ, ਅਵਤਾਰ ਸਿੰਘ ਸਰਪੰਚ, ਵਿਕਾਸ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ, ਪਰਮਜੀਤ ਸਿੰਘ ਜੰਮੂ, ਕੁਲਦੀਪ ਸਿੰਘ, ਪਿ੍ੰਸੀਪਲ ਰੁਪਿੰਦਰ ਕੌਰ, ਪਿ੍ੰਸੀਪਲ ਪੂਨਮ ਕਾਲੜਾ, ਪਿ੍ੰਸੀਪਲ ਨੀਲਮ ਧਵਨ, ਉਪਿੰਦਰ ਸਿੰਘ, ਅਕਸ਼ ਕੁਮਾਰ, ਮੈਡਮ ਭਾਰਤੀ ਸਕੂਲ ਇੰਚਾਰਜ, ਕਮਲਜੀਤ ਸਿੰਘ ਇੰਚਾਰਜ, ਹਰੀਸ਼ ਬਾਂਸਲ, ਸੁਰਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲਾਂ ਦੇ ਵਿਦਿਆਰਥੀ, ਮਾਪੇ ਤੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰਮੀ ਦੇ ਪ੍ਰਭਾਵ ਤੋਂ ਬਚਣ ਲਈ ਸਾਵਧਾਨੀਆਂ ਰੱਖਣੀਆਂ ਜ਼ਰੂਰੀ-ਡਾ. ਪ੍ਰਮੋਦ ਚੁੱਘ ਅਗਲੀ ਖ਼ਬਰ ਜੇ.ਈ.ਈ ਮੇਨਜ਼ ਵਿਚ ਡੀ.ਸੀ.ਐਮ ਗਰੁੱਪ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24