ਜਲਾਲਾਬਾਦ,21ਅਪ੍ਰੈਲ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਤਹਿਸੀਲ ਕੰਪਲੈਕਸ ਵਿਖੇ ਨਵੀਨੀਕਰਨ ਕੀਤੇ ਗਏ ਕੰਪਲੈਕਸ ਅਤੇ ਨਵੇਂ ਬਣੇ ਪਟਵਾਰ ਸਟੇਸ਼ਨ ਨੂੰ ਜਨਤਾ ਦੇ ਨਾਮ ਸਮਰਪਿਤ ਕੀਤਾ ਗਿਆ¢ ਇਸ ਸ਼ੁੱਭ ਕਾਰਜ ਦੀ ਸ਼ੁਰੂਆਤ ਬੜੀ ਸ਼ਰਧਾ ਅਤੇ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਕੀਤੀ ਗਈ¢ ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਸਾਂਝੇ ਤੌਰ 'ਤੇ ਰਿਬਨ ਕੱਟ ਕੇ ਇਮਾਰਤ ਦਾ ਉਦਘਾਟਨ ਕੀਤਾ¢ ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ¢ਵਿਧਾਇਕ ਗੋਲਡੀ ਨੇ ਕਿਹਾ ਕਿ ਪਟਵਾਰ ਸਟੇਸ਼ਨ ਦੇ ਬਣਨ ਨਾਲ ਹੁਣ ਜ਼ਮੀਨੀ ਰਿਕਾਰਡ ਅਤੇ ਹੋਰ ਕੰਮਾਂ ਲਈ ਲੋਕਾਂ ਨੂੰ ਭਟਕਣਾ ਨਹੀਂ ਪਵੇਗਾ ਅਤੇ ਸਾਰੇ ਕੰਮ ਇੱਕੋ ਛੱਤ ਹੇਠ ਸੁਚਾਰੂ ਢੰਗ ਨਾਲ ਹੋ ਸਕਣਗੇ¢ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਸਰਕਾਰੀ ਦਫ਼ਤਰਾਂ 'ਚ ਆਉਣ ਵਾਲੇ ਹਰੇਕ ਨਾਗਰਿਕ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ¢ ਉਨ੍ਹਾਂ ਦੱਸਿਆ ਕਿ ਨਵੀਨੀਕਰਨ ਦੌਰਾਨ ਲੋਕਾਂ ਦੇ ਬੈਠਣ, ਪੀਣ ਵਾਲੇ ਸਾਫ਼ ਪਾਣੀ ਅਤੇ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ¢ ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ¢ ਸਮਾਗਮ ਦੇ ਅੰਤ ਵਿਚ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਆਗੂ ਸਾਹਿਬਾਨਾਂ ਵਲ਼ੋਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ, ਐੱਸ.ਡੀ.ਐੱਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਮਾਲ ਵਿਭਾਗ ਦੇ ਕਰਮਚਾਰੀ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ¢