15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹਲਕਾ ਵਿਧਾਇਕ ਗੋਲਡੀ ਕੰਬੋਜ ਦੇ ਜਨਮ ਦਿਨ 'ਤੇ ਖ਼ੂਨਦਾਨ 'ਤੇ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 22-04-2026
ਜਲਾਲਾਬਾਦ, 21 ਅਪ੍ਰੈਲ(ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਹਲਕਾ ਜਲਾਲਾਬਾਦ ਦੇ ਲੋਕਾਂ ਦੀ ਸੇਵਾ ਵਿਚ ਲਗਾਤਾਰ ਸਰਗਰਮ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਅੱਜ ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਬੜੇ ਹੀ ਵਿਲੱਖਣ ਅਤੇ ਮਾਨਵਤਾ ਭਰਪੂਰ ਢੰਗ ਨਾਲ ਮਨਾਇਆ ਗਿਆ¢ ਇਸ ਸ਼ੁੱਭ ਮੌਕੇ 'ਤੇ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਕ ਵਿਸ਼ਾਲ ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ 'ਚ ਸਿਹਤ ਸੇਵਾਵਾਂ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਕਰਕੇ ਵਿਧਾਇਕ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ¢ ਕੈਂਪ ਦੌਰਾਨ ਸਮਾਜ ਸੇਵੀ ਸੰਸਥਾਵਾਂ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਸਾਂਝੇ ਤੌਰ 'ਤੇ ਕੇਕ ਕੱਟ ਕੇ ਜਨਮ ਦਿਨ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ¢ ਇਸ ਮੌਕੇ ਲਗਾਏ ਗਏ ਅੱਖਾਂ ਅਤੇ ਹੱਡੀਆਂ-ਜੋੜਾਂ ਦੇ ਵਿਸ਼ੇਸ਼ ਕੈਂਪ 'ਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਲੋੜਵੰਦ ਲੋਕ ਵੱਡੀ ਗਿਣਤੀ ਵਿਚ ਪੁੱਜੇ¢ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲ਼ੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੀ ਮੁਫ਼ਤ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਈਆਂ ਗਈਆਂ¢ ਇਸ ਦੇ ਨਾਲ ਹੀ ਨੌਜਵਾਨਾਂ ਨੇ ਖ਼ੂਨਦਾਨ ਕੈਂਪ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਖ਼ੂਨਦਾਨ ਕਰਕੇ ਮਾਨਵਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ¢ ਵਿਧਾਇਕ ਗੋਲਡੀ ਨੇ ਇਸ ਉਪਰਾਲੇ ਦੀ ਤਹਿ ਦਿਲੋਂ ਸ਼ਲਾਘਾ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਨਮ ਦਿਨ ਨੂੰ ਸਮਾਜ ਸੇਵਾ ਦੇ ਲੇਖੇ ਲਾ ਕੇ ਮੇਰੇ ਤੇ ਬਹੁਤ ਵੱਡਾ ਉਪਕਾਰ ਕੀਤਾ ਹੈ¢ ਉਨ੍ਹਾਂ ਕਿਹਾ ਕਿ ਮੇਰੇ ਹਲਕੇ ਦੇ ਲੋਕਾਂ ਦਾ ਪਿਆਰ ਹੀ ਮੇਰੀ ਅਸਲ ਤਾਕਤ ਹੈ ਮੈਨੂੰ ਬੇਹੱਦ ਸਕੂਨ ਮਿਲਿਆ ਹੈ ¢ ਸਮਾਗਮ ਦੇ ਅਖੀਰ 'ਚ ਕੈਂਪ ਨੂੰ ਸਫਲ ਬਣਾਉਣ ਵਾਲੀਆਂ ਡਾਕਟਰਾਂ ਦੀਆਂ ਟੀਮਾਂ, ਸੇਵਾਦਾਰਾਂ, ਵਲੰਟੀਅਰਾਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸ਼ਹਿਰ ਦੇ ਪਤਵੰਤੇ ਸੱਜਣ, ਰਾਜਨੀਤਿਕ ਆਗੂ ਅਤੇ ਵੱਡੀ ਗਿਣਤੀ 'ਚ ਹਲਕਾ ਨਿਵਾਸੀ ਮੌਜੂਦ ਸਨ¢ ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਦੇਵ ਰਾਜ ਸ਼ਰਮਾ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਜੱਜ ਦਰਗਨ, ਬਲਾਕ ਸੰਮਤੀ ਚੇਅਰਮੈਨ ਜਰਨੈਲ ਸਿੰਘ, ੳ.ਬੀ ਸੀ ਚੇਅਰਮੈਨ ਪੰਜਾਬ ਸੁਖਵਿੰਦਰ ਸਿੰਘ ਕੰਬੋਜ, ਆਪ ਆਗੂ ਅੰਕੁਸ਼ ਮੁਟਨੇਜਾ, ਆਪ ਆਗੂ ਜਰਨੈਲ ਸਿੰਘ ਮੁਖੀਜਾ, ਆਪ ਆਗ ਤਨੂੰ ਵਿੱਜ, ਸਰਪੰਚ ਯੂਨੀਅਨ ਪ੍ਰਧਾਨ ਗਣੇਸ਼ ਸਿੰਘ ਧਰਮੂ ਵਾਲਾ, ਵਿਕੀ ਬਹਿਲ ਸਰਪੰਚ, ਸਰਪੰਚ ਅਮਰੀਕ ਸਿੰਘ ਮੌਲਵੀ ਵਾਲਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਹੈਰੀ ਸੰਧੂ ਦੀ ਅਗਵਾਈ ਹੇਠ ਨਗਰ ਨਿਗਮ ਚੋਣਾਂ ਦੀ ਤਿਆਰੀ ਨੂੰ ਲੈ ਕੇ ਅਕਾਲੀ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਡਿਪਟੀ ਕਮਿਸ਼ਨਰ ਵਲੋਂ ਨਵੀਨੀਕਰਨ ਕੀਤੇ ਤਹਿਸੀਲ ਕੰਪਲੈਕਸ 'ਚ ਪਟਵਾਰ ਸਟੇਸ਼ਨ ਦਾ ਉਦਘ...
Ad Position 24