ਅਬੋਹਰ, 21 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੀ ਅਗਵਾਈ ਹੇਠ ਨਗਰ ਨਿਗਮ ਚੋਣਾਂ ਦੀ ਤਿਆਰੀ ਨੂੰ ਲੈ ਕੇ ਅਕਾਲੀ ਦਲ ਦੀ ਮੀਟਿੰਗ ਹੋਈ | ਇਸ ਦੌਰਾਨ ਹਲਕਾ ਇੰਚਾਰਜ ਹੈਰੀ ਸੰਧੂ ਨੇ ਕਿਹਾ ਕਿ ਅਕਾਲੀ ਦਲ ਸ਼ਹਿਰ ਦੇ ਸਾਰੇ ਵਾਰਡਾਂ ਤੋਂ ਇਹ ਚੋਣਾਂ ਆਪਣੇ ਦਮ 'ਤੇ ਲੜੇਗਾ | ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਂਦੇ ਸਮੇਂ 'ਚ ਹੋਣ ਵਾਲੀਆਂ ਅਬੋਹਰ ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਵਿਚ ਤੁਸੀਂ ਵੀ ਹੁਣ ਤੋਂ ਜੁੱਟ ਜਾਓ | ਤੁਸੀਂ ਵੀ ਹਰ ਵਾਰਡ ਵਿਚ ਜਾ ਕੇ ਸ਼ਹਿਰ ਵਾਸੀਆਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਓ | ਇਸ ਦੌਰਾਨ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਰਕਲ ਪ੍ਰਧਾਨ ਪਟੇਲ ਘੁਲਾ, ਭੁਪਿੰਦਰ ਸਿੰਘ ਟਿੱਕਾ, ਛਿੰਦਰਪਾਲ ਸਿੰਘ ਦਾਨੇਵਾਲੀਆ, ਰਣਜੀਤ ਸਿੰਘ, ਬੱਬਲ ਬੁੱਟਰ, ਸਾਹਿਲ ਛਾਬੜਾ, ਕਸ਼ਮੀਰੀ ਲਾਲ ਸਾਮਾ ਆਦਿ ਸਮੇਤ ਪਾਰਟੀ ਦੇ ਵਰਕਰ ਹਾਜ਼ਰ ਸਨ |