15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੁਲਾਰ ਫਾਇਰਿੰਗ ਦੀ ਘਟਨਾ ਕਾਨੂੰਨ ਵਿਵਸਥਾ ਦਾ ਸਸਕਾਰ ਜਾਂ ਪ੍ਰਸ਼ਾਸਨ ਦੀ ਲਾਪਰਵਾਹੀ- ਵਿਧਾਇਕ ਸੰਦੀਪ ਜਾਖੜ

Ad Position 21
No active advertisement
ਅਜੀਤ ਡੈਸਕ 22-04-2026
ਅਬੋਹਰ, 21 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਪਿੰਡ ਕੁਲਾਰ ਵਿਚ ਜ਼ਮੀਨੀ ਵਿਵਾਦ ਦੌਰਾਨ ਹੋਈ ਹਿੰਸਕ ਫਾਇਰਿੰਗ ਨੇ ਨਾ ਸਿਰਫ਼ ਇਲਾਕੇ ਦੀ ਸੁਰੱਖਿਆ ਵਿਵਸਥਾ ਨੂੰ ਬੇਨਕਾਬ ਕਰ ਦਿੱਤਾ ਹੈ ਸਗੋਂ ਸਥਾਨਕ ਪ੍ਰਸ਼ਾਸਨ ਦੇ ਕੰਮਕਾਜ ਨੂੰ ਵੀ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ | ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਘਰੇਲੂ ਜਾਂ ਜ਼ਮੀਨੀ ਵਿਵਾਦ ਵਿਚ ਖੁੱਲ੍ਹੇਆਮ ਗੋਲੀਬਾਰੀ ਸਪਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਅਪਰਾਧੀਆਂ ਨੂੰ ਹੁਣ ਪੁਲਿਸ ਦਾ ਕੋਈ ਡਰ ਨਹੀਂ ਰਿਹਾ ਹੈ | ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਸਿਰਫ਼ ਖਾਨਾਪੂਰਤੀ ਤੌਰ 'ਤੇ ਐਫ.ਆਈ.ਆਰ ਦਰਜ ਕਰਨਾ ਕਾਫ਼ੀ ਨਹੀਂ ਹੈ | ਪੁਲਿਸ ਨੂੰ ਜਨਤਾ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਜੇਕਰ ਝਗੜਾ ਸਿਰਫ਼ ਮਾਂ-ਧੀ ਵਿਚਕਾਰ ਸੀ ਤਾਂ ਭਾਰੀ ਹਥਿਆਰਾਂ ਨਾਲ ਲੈਸ ਗੁੰਡੇ ਉੱਥੇ ਕੀ ਕਰ ਰਹੇ ਸਨ | ਵਿਧਾਇਕ ਸੰਦੀਪ ਜਾਖੜ ਨੇ ਹਥਿਆਰਾਂ ਦੇ ਸਰੋਤ ਅਤੇ ਕਾਨੂੰਨੀਤਾ ਬਾਰੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਨਤਕ ਸੁਰੱਖਿਆ ਦੇ ਦਿ੍ਸ਼ਟੀਕੋਣ ਤੋਂ ਸਭ ਤੋਂ ਭਿਆਨਕ ਪਹਿਲੂ ਹੈ | ਪੁਲਿਸ ਨੂੰ ਦੱਸਣਾ ਚਾਹੀਦਾ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਗੋਲੀਆਂ ਅਤੇ ਹਥਿਆਰ ਕਿਥੋਂ ਆਏ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦ ਤੱਕ ਗੋਲਾਬਾਰੀ ਕਰਨ ਵਾਲਿਆਂ ਦੇ ਮਾਸਟਰ ਮਾਈਾਡ ਅਤੇ ਹਥਿਆਰਾਂ ਦੀ ਸਪਲਾਈ ਲੜੀ ਦੀ ਪਛਾਣ ਨਹੀਂ ਹੋ ਜਾਂਦੀ ਉਦੋਂ ਤੱਕ ਜਨਤਾ ਸੁਰੱਖਿਅਤ ਮਹਿਸੂਸ ਨਹੀਂ ਕਰੇਗੀ | ਜਾਖੜ ਨੇ ਕਿਹਾ ਕਿ ਰੱਖਿਅਕਾਂ ਦੀ ਚੁੱਪੀ ਕਾਨੂੰਨ ਦੇ ਅੰਤਿਮ ਸੰਸਕਾਰ ਦੇ ਸਮਾਨ ਹੈ | ਇਸ ਲਈ ਪੁਲਿਸ ਨੂੰ ਇਸ ਘਟਨਾ ਦੀ ਜੜ੍ਹ ਤੱਕ ਜਾਣਾ ਚਾਹੀਦਾ ਹੈ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲਕਸ਼ਮੀ ਨਰਾਇਣ ਮੰਦਰ ਵਿਖੇ ਅਕਸ਼ੈ ਤਿ੍ਤੀਆ ਅਤੇ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਕੰਨਿਆਦਾਨ ਪ੍ਰੋਗਰਾਮ ਅਗਲੀ ਖ਼ਬਰ ਸਕੂਲੀ ਕਿਤਾਬਾਂ ਦੇ ਨਾਂਅ 'ਤੇ ਹੋ ਰਹੀ ਭਾਰੀ ਲੁੱਟ-ਬੱਬਲ ਬੁੱਟਰ
Ad Position 24