ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਲਕਸ਼ਮੀ ਨਰਾਇਣ ਮੰਦਰ ਕਮੇਟੀ ਵਲੋਂ ਅਕਸ਼ੈ ਤਿ੍ਤੀਆ ਅਤੇ ਭਗਵਾਨ ਪਰਸ਼ੂਰਾਮ ਜਯੰਤੀ ਦੇ ਸ਼ੁੱਭ ਅਵਸਰ 'ਤੇ ਮਾਨਵਤਾ ਦੀ ਸੇਵਾ ਕਰਦਿਆਂ ਇਕ ਲੋੜਵੰਦ ਪਰਿਵਾਰ ਦੀ ਸਹਾਇਤਾ ਲਈ ਕੰਨਿਆਦਾਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਨੇਕ ਕਾਰਜ ਤਹਿਤ ਮੰਦਰ ਕਮੇਟੀ ਵੱਲੋਂ ਲੜਕੀ ਨੂੰ ਨਵਾਂ ਘਰ ਵਸਾਉਣ ਲਈ ਘਰੇਲੂ ਵਰਤੋਂ ਦਾ ਸਮਾਨ ਭੇਟ ਕੀਤਾ ਗਿਆ | ਮੰਦਰ ਕਮੇਟੀ ਦੇ ਇਸ ਪਰਉਪਕਾਰੀ ਕਦਮ ਦੀ ਇਲਾਕਾ ਨਿਵਾਸੀਆਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ |