15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੇ ਫ਼ੈਸਲੇ ਕ੍ਰਾਂਤੀਕਾਰੀ, ਸਰਕਾਰੀ ਸਕੂਲ ਬਣ ਰਹੇ ਹਨ ਮਾਡਲ-ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 22-04-2026
ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ -ਸਿੱਖਿਆ ਕ੍ਰਾਂਤੀ' ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਦੋ ਸਰਕਾਰੀ ਸਕੂਲਾਂ ਵਿਚ 1.38 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਇਹ ਪ੍ਰੋਜੈਕਟ ਪਿੰਡ ਝੰਗੜ ਭੈਣੀ ਅਤੇ ਰੇਤੇ ਵਾਲੀ ਭੈਣੀ ਦੇ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੇ ਗਏ ਹਨ | ਉਦਘਾਟਨ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਦੇ ਹਾਣੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ | ਉਨ੍ਹਾਂ ਅੱਗੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵੱਖ-ਵੱਖ ਖੇਤਰਾਂ ਵਿਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ | ਇਸ ਮੌਕੇ ਸੁਰਿੰਦਰ ਕੰਬੋਜ ਸਿੱਖਿਆ ਹਲਕਾ ਕੋਆਰਡੀਨੇਟਰ, ਪਰਮਜੀਤ ਨੂਰ ਸ਼ਾਹ ਚੇਅਰਮੈਨ ਮਾਰਕੀਟ ਕਮੇਟੀ, ਵੱਖ-ਵੱਖ ਪਿੰਡਾਂ ਦੇ ਸਰਪੰਚ, ਸਕੂਲ ਪਿ੍ੰਸੀਪਲ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਸਰਕਾਰੀ ਸਕੂਲ ਕੇਰਾ ਖੇੜਾ ਵਿਖੇ ਵਿਗਿਆਨ ਪ੍ਰਯੋਗਸ਼ਾਲਾ ਅਤੇ ਨਵੇਂ ਕਲਾਸ-ਰੂਮਾਂ ਦਾ ਕੀਤਾ... ਅਗਲੀ ਖ਼ਬਰ ਲਕਸ਼ਮੀ ਨਰਾਇਣ ਮੰਦਰ ਵਿਖੇ ਅਕਸ਼ੈ ਤਿ੍ਤੀਆ ਅਤੇ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਕੰਨਿਆਦਾਨ ਪ੍ਰੋਗਰਾਮ
Ad Position 24