15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਗੋਲਡੀ ਮੁਸਾਫਿਰ ਨੇ ਸਰਕਾਰੀ ਸਕੂਲ ਕੇਰਾ ਖੇੜਾ ਵਿਖੇ ਵਿਗਿਆਨ ਪ੍ਰਯੋਗਸ਼ਾਲਾ ਅਤੇ ਨਵੇਂ ਕਲਾਸ-ਰੂਮਾਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਬੱਲੂਆਣਾ, 21 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਵਿਗਿਆਨ ਪ੍ਰਯੋਗਸ਼ਾਲਾ (ਸਾਇੰਸ ਲੈਬ) ਅਤੇ ਨਵੇਂ ਬਣੇ ਕਲਾਸ-ਰੂਮਾਂ ਦਾ ਉਦਘਾਟਨ ਕੀਤਾ ਗਿਆ | ਇਸ ਸਮਾਰੋਹ ਵਿਚ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਦਘਾਟਨ ਦੀ ਰਸਮ ਅਦਾ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਦੀਪਿਕਾ ਨੇ ਸਵਾਗਤੀ ਭਾਸ਼ਣ ਨਾਲ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਸਕੂਲ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਸਰਸਵਤੀ ਵੰਦਨਾ, ਝਾਂਸੀ ਐਕਟ, 'ਵਕਤ ਬਦਲ ਦੇਗੇ', 'ਮਾਰ ਉਡਾਰੀ' ਅਤੇ ਸਿੱਖਿਆ ਕ੍ਰਾਂਤੀ ਨਾਲ ਸਬੰਧਿਤ 'ਜਾਗੋ' ਖਿੱਚ ਦਾ ਕੇਂਦਰ ਰਹੀ | ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਕੀਤੇ ਗਏ ਨਿੱਘੇ ਸਵਾਗਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਅੰਤ ਵਿਚ ਪਿ੍ੰਸੀਪਲ ਦੀਪਿਕਾ, ਲੈਕਚਰਾਰ ਚਿਮਨ ਲਾਲ, ਸਮੂਹ ਸਟਾਫ਼, ਪਿੰਡ ਦੇ ਸਰਪੰਚ ਅਤੇ ਐੱਸ.ਐਮ.ਸੀ. ਚੇਅਰਮੈਨ ਵਲੋਂ ਵਿਧਾਇਕ ਮੁਸਾਫਿਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |ਇਸ ਮੌਕੇ ਪਿੰਡ ਦੀ ਪੰਚਾਇਤ, ਐੱਸ.ਐਮ.ਸੀ. ਕਮੇਟੀ ਦੇ ਮੈਂਬਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਨੇਤਰਦਾਨੀ ਸੁਰੇਸ਼ ਬੱਬਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੇ ਫ਼ੈਸਲੇ ਕ੍ਰਾਂਤੀਕਾਰੀ, ਸਰਕਾਰੀ ਸਕੂਲ ਬਣ ਰਹੇ ਹਨ ਮਾਡਲ-ਵਿਧਾਇਕ ਸਵਨਾ
Ad Position 24