15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਨੇਤਰਦਾਨੀ ਸੁਰੇਸ਼ ਬੱਬਰ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ)-ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਸੰਸਥਾ ਸੋਸ਼ਲ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਰਾਧਾ ਸੁਆਮੀ ਕਾਲੋਨੀ ਦੇ ਨਿਵਾਸੀ ਸਵ.ਸੁਰੇਸ਼ ਕੁਮਾਰ ਬੱਬਰ ਦੇ ਪਰਿਵਾਰ ਨੂੰ ਉਨ੍ਹਾਂ ਵਲੋਂ ਕੀਤੇ ਗਏ ਮਹਾਨ ਕਾਰਜ 'ਨੇਤਰਦਾਨ' ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੁਰੇਸ਼ ਕੁਮਾਰ ਬੱਬਰ ਦੀ ਅੰਤਿਮ ਅਰਦਾਸ ਮੌਕੇ ਸੁਸਾਇਟੀ ਦੇ ਵਫ਼ਦ ਨੇ ਉਨ੍ਹਾਂ ਦੇ ਸਪੁੱਤਰ ਨੂੰ 'ਨੇਤਰਦਾਨੀ' ਸਨਮਾਨ ਚਿੰਨ੍ਹ ਭੇਟ ਕਰਕੇ ਸ਼ਰਧਾਂਜਲੀ ਦਿੱਤੀ | ਸੁਸਾਇਟੀ ਦੇ ਸਰਪ੍ਰਸਤ ਅਸ਼ੋਕ ਮੋਂਗਾ ਨੇ ਦੱਸਿਆ ਕਿ ਸੁਰੇਸ਼ ਕੁਮਾਰ ਬੱਬਰ ਨੇ ਜਿਉਂਦੇ ਜੀਅ ਅੱਖਾਂ ਦਾਨ ਕਰਨ ਦੀ ਇੱਛਾ ਜਤਾਈ ਸੀ | ਉਨ੍ਹਾਂ ਦੇ ਸਵਰਗਵਾਸ ਹੋਣ 'ਤੇ ਪਰਿਵਾਰਕ ਮੈਂਬਰਾਂ ਪਤਨੀ ਨੀਨੂ ਬੱਬਰ, ਪੁੱਤਰ ਲਵਿਸ਼, ਪੁੱਤਰੀ ਮਨੀਸ਼ਾ ਅਤੇ ਭਰਾ ਰਮੇਸ਼ ਬੱਬਰ ਨੇ ਇਸ ਨੇਕ ਫ਼ੈਸਲੇ ਨੂੰ ਪੂਰਾ ਕੀਤਾ | ਸੁਸਾਇਟੀ ਰਾਹੀਂ ਉਨ੍ਹਾਂ ਦੀਆਂ ਅੱਖਾਂ ਪੁਨਰਜੋਤ ਆਈ ਬੈਂਕ ਸੁਸਾਇਟੀ ਲੁਧਿਆਣਾ ਨੂੰ ਭੇਜੀਆਂ ਗਈਆਂ, ਜਿੱਥੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਕਾਰਨੀਆ ਰਾਹੀਂ ਦੋ ਨੇਤਰਹੀਣ ਵਿਅਕਤੀ ਇਸ ਸੰਸਾਰ ਨੂੰ ਦੇਖ ਸਕਣਗੇ | ਅਸ਼ੋਕ ਮੋਂਗਾ ਅਤੇ ਪ੍ਰੋਜੈਕਟ ਚੇਅਰਮੈਨ ਰਵੀ ਜੁਨੇਜਾ ਨੇ ਦੱਸਿਆ ਕਿ ਸੁਸਾਇਟੀ ਪਿਛਲੇ 19 ਸਾਲਾਂ ਤੋਂ ਇਹ ਮੁਹਿੰਮ ਚਲਾ ਰਹੀ ਹੈ | ਸੁਰੇਸ਼ ਬੱਬਰ ਸੁਸਾਇਟੀ ਦੇ 447ਵੇਂ ਨੇਤਰਦਾਨੀ ਬਣੇ ਹਨ | ਹੁਣ ਤੱਕ ਸੁਸਾਇਟੀ ਦੇ ਯਤਨਾਂ ਸਦਕਾ 894 ਨੇਤਰਹੀਣਾਂ ਦੀ ਜ਼ਿੰਦਗੀ ਰੌਸ਼ਨ ਹੋ ਚੁੱਕੀ ਹੈ | ਉਨ੍ਹਾਂ ਅਪੀਲ ਕੀਤੀ ਕਿ ਮੌਤ ਦੇ 6 ਘੰਟੇ ਦੇ ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ, ਇਸ ਲਈ ਸਾਰੇ ਵਰਗਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਸੇਠੀ, ਜਨਰਲ ਸਕੱਤਰ ਰਾਕੇਸ਼ ਗਿਲਹੋਤਰਾ, ਮੋਹਨ ਲਾਲ ਦਾਮੜੀ ਅਤੇ ਗੁਰਵਿੰਦਰ ਸਿੰਘ ਸ਼ੇਰੀ ਬਾਬਾ ਸਮੇਤ ਕਈ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਸਰਕਾਰੀ ਸਕੂਲ ਕੇਰਾ ਖੇੜਾ ਵਿਖੇ ਵਿਗਿਆਨ ਪ੍ਰਯੋਗਸ਼ਾਲਾ ਅਤੇ ਨਵੇਂ ਕਲਾਸ-ਰੂਮਾਂ ਦਾ ਕੀਤਾ...
Ad Position 24