15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕ ਗੋਲਡੀ ਮੁਸਾਫਿਰ ਵਲੋਂ ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਸਾਇੰਸ ਲੈਬ ਅਤੇ ਕਮਰੇ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਬੱਲੂਆਣਾ, 21 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ 21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਆਧੁਨਿਕ ਇੰਟਰਗਰੇਟਿਡ ਸਾਇੰਸ ਲੈਬੋਰੇਟਰੀ ਅਤੇ ਨਵੇਂ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ | ਸਕੂਲ ਦੀ ਨਵੀਂ ਬਿਲਡਿੰਗ ਅਤੇ ਪ੍ਰਬੰਧਾਂ ਤੋਂ ਖ਼ੁਸ਼ ਹੋ ਕੇ ਵਿਧਾਇਕ ਮੁਸਾਫਿਰ ਨੇ ਪਿ੍ੰਸੀਪਲ ਅਤੇ ਸਟਾਫ਼ ਦੀ ਸ਼ਲਾਘਾ ਕੀਤੀ | ਉਨ੍ਹਾਂ ਐਲਾਨ ਕੀਤਾ ਕਿ ਆਉਂਦੀਆਂ ਗਰਮੀਆਂ ਦੌਰਾਨ ਸਕੂਲ ਵਿਚ 15 ਏ.ਸੀ. ਲਗਵਾਏ ਜਾਣਗੇ ਅਤੇ ਸਕੂਲ ਦੀ ਦਿੱਖ ਸੁਧਾਰਨ ਲਈ 12 ਲੱਖ ਰੁਪਏ ਦੀ ਵਾਧੂ ਗਰਾਂਟ ਜਾਰੀ ਕੀਤੀ ਜਾਵੇਗੀ | ਆਪਣੇ ਸੰਬੋਧਨ ਵਿਚ ਉਨ੍ਹਾਂ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾ ਰਹੀ ਕ੍ਰਾਂਤੀ ਦਾ ਵਿਸ਼ੇਸ਼ ਜ਼ਿਕਰ ਕੀਤਾ | ਪਿ੍ੰਸੀਪਲ ਨਵਜੋਤ ਕੌਰ ਖਹਿਰਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਨ ਵਿਚ ਸਕੂਲ ਡਿਵੈਲਪਮੈਂਟ ਕਮੇਟੀ ਦੇ ਮੈਂਬਰਾਂ ਰਾਕੇਸ਼ ਕੁਮਾਰ ਡੁੱਡੀ, ਭਿੰਦਰ ਸਿੰਘ, ਕਿ੍ਸ਼ਨ ਰਿਣਵਾ ਅਤੇ ਸੁਮਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ | ਸਕੂਲ ਪ੍ਰਬੰਧਕਾਂ ਵਲੋਂ ਵਿਧਾਇਕ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਨੂੰ ਉਨ੍ਹਾਂ ਨੇ ਹਮਦਰਦੀ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਪਿੰਡ ਦੀ ਪੰਚਾਇਤ, ਐੱਸ.ਐਮ.ਸੀ. ਚੇਅਰਮੈਨ, ਪਤਵੰਤੇ ਸੱਜਣ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਫ਼ਾਜ਼ਿਲਕਾ 'ਚ ਨਹਿਰੀ ਖਾਲਿਆਂ ਦਾ ਨਿਰਮਾਣ ਜਾਰੀ-ਵਿਧਾਇਕ ਸਵਨਾ ਅਗਲੀ ਖ਼ਬਰ ਅਕਾਲੀ ਆਗੂ ਮੰਟਾ ਅਤੇ ਹੀਰਾ ਡੱਬਵਾਲਾ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ
Ad Position 24