15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹਲਕਾ ਫ਼ਾਜ਼ਿਲਕਾ 'ਚ ਨਹਿਰੀ ਖਾਲਿਆਂ ਦਾ ਨਿਰਮਾਣ ਜਾਰੀ-ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 22-04-2026
ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਅਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਦੀ ਮੁਹਿੰਮ ਤਹਿਤ ਫ਼ਾਜ਼ਿਲਕਾ ਹਲਕੇ ਵਿਚ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਪਿਛਲੇ ਲਗਭਗ ਚਾਰ ਸਾਲਾਂ ਵਿਚ ਹਲਕੇ ਅੰਦਰ ਨਵੇਂ ਖਾਲ਼ਿਆਂ ਦੀ ਉਸਾਰੀ 'ਤੇ 50 ਕਰੋੜ ਰੁਪਏ ਖ਼ਰਚੇ ਜਾ ਚੁੱਕੇ ਹਨ ਅਤੇ ਹੁਣ 15 ਕਰੋੜ ਰੁਪਏ ਦੀ ਹੋਰ ਲਾਗਤ ਨਾਲ ਨਵੇਂ ਖਾਲ਼ੇ ਬਣਾਏ ਜਾ ਰਹੇ ਹਨ | ਵਿਧਾਇਕ ਸਵਨਾ ਨੇ ਕਿਹਾ ਕਿ ਰਾਜਸਥਾਨ ਅਤੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡਾਂ ਵਿਚ, ਜਿੱਥੇ ਖਾਲ਼ੇ ਪੂਰੀ ਤਰ੍ਹਾਂ ਗ਼ਾਇਬ ਹੋ ਚੁੱਕੇ ਸਨ, ਉੱਥੇ ਹੁਣ ਨਿਸ਼ਾਨਦੇਹੀਆਂ ਕਰਕੇ ਨਵੇਂ ਸਿਰੇ ਤੋਂ ਨਿਰਮਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਪਿੰਡਾਂ ਵਿਚ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਇਲਾਕਿਆਂ ਵਿਚ ਆਉਣ ਵਾਲੇ ਸਮੇਂ ਵਿਚ ਕੰਮ ਸ਼ੁਰੂ ਕੀਤਾ ਜਾਵੇਗਾ | ਪਿੰਡ ਬਕੈਨ ਵਾਲਾ ਵਿਖੇ ਪੰਜਾਵਾ ਮਾਈਨਰ ਮੋਘੇ 'ਤੇ ਚੱਲ ਰਹੇ ਕੰਮ ਦੌਰਾਨ ਕਿਸਾਨਾਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਇਹ ਖਾਲ਼ੇ ਸਾਲ 1982 ਵਿਚ ਬਣੇ ਸਨ ਅਤੇ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਸਨ | ਕਿਸਾਨਾਂ ਅਨੁਸਾਰ ਇਹ ਖੇਤਰ ਬਾਗ਼ਾਂ ਵਾਲਾ ਹੈ ਅਤੇ ਨਹਿਰੀ ਪਾਣੀ ਪਹੁੰਚਣ ਨਾਲ ਬਾਗ਼ਬਾਨੀ ਨੂੰ ਵੱਡਾ ਹੁਲਾਰਾ ਮਿਲੇਗਾ | ਕਿਸਾਨਾਂ ਨੇ ਨਿਰਮਾਣ ਵਿਚ ਵਰਤੇ ਜਾ ਰਹੇ ਸੀਮਿੰਟ ਅਤੇ ਇੱਟਾਂ ਦੀ ਉੱਤਮ ਕੁਆਲਿਟੀ 'ਤੇ ਤਸੱਲੀ ਪ੍ਰਗਟਾਈ | ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਖੇਤ ਨੂੰ ਉਸ ਦੇ ਹੱਕ ਦਾ ਪਾਣੀ ਮਿਲੇ |
Ad Position 22
No active advertisement
ਪਿਛਲੀ ਖ਼ਬਰ ਸੀਤੋ ਗੰੁਨੋ੍ਹ ਅਤੇ ਦੁਤਾਰਾਂਵਾਲੀ ਦਾਣਾ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੀ ਘਾਟ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਵਲੋਂ ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਸਾਇੰਸ ਲੈਬ ਅਤੇ ਕਮਰੇ ਦਾ ਉਦਘਾਟਨ
Ad Position 24