ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚੱਲਦੀ ਕੰਬਾਈਨ ਤੋਂ ਧੱਕਾ ਦੇ ਕੇ ਮੌਤ ਹੋਣ ਦੇ ਮਾਮਲੇ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਕਬੂਲ ਸ਼ਾਹ ਖੁੱਬਣ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਿਤਾ ਖੇਤ ਵਿਚ ਕਣਕ ਵਢਾ ਰਿਹਾ ਸੀ | ਜਦੋਂ ਕੰਬਾਈਨ ਮਾਲਕ ਸ਼ਿੰਗਾਰਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਓਡੀਆ ਆਪਣੇ ਅਣਪਛਾਤੇ ਕੰਬਾਈਨ ਡਰਾਈਵਰ ਨਾਲ ਉੱਥੇ ਆਇਆ ਅਤੇ ਚੱਲਦੀ ਕੰਬਾਈਨ 'ਤੇ ਲੜਾਈ ਕਰਨ ਲੱਗ ਪਿਆ, ਜਿਸ ਦੌਰਾਨ ਸ਼ਿੰਗਾਰਾ ਸਿੰਘ ਨੇ ਗੁਰਮੇਜ ਸਿੰਘ ਨੂੰ ਧੱਕਾ ਦੇ ਦਿੱਤਾ ਅਤੇ ਥੱਲੇ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |