08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਅਮਰਜੀਤ ਸ਼ਰਮਾ)-ਸਥਾਨਕ ਐੱਮ.ਆਰ. ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਚਿਨ ਕਾਲੜਾ ਦੀ ਅਗਵਾਈ ਅਤੇ ਕਾਲਜ ਇੰਚਾਰਜ ਗੁਰਮਿੰਦਰ ਕੌਰ ਸਮੇਤ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਸ੍ਰੀ ਨਵੀਨ ਗਡਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਸੰਘਰਸ਼ਮਈ ਅਨੁਭਵ ਸਾਂਝੇ ਕੀਤੇ | ਸਮਾਗਮ ਦੌਰਾਨ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਯੂਥ ਫ਼ੈਸਟੀਵਲ ਵਿਚ ਸੁੰਦਰ ਲੇਖਣੀ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸ਼ਿਵਾਨੀ ਅਤੇ ਰਚਨਾਤਮਿਕ ਲੇਖਣੀ 'ਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਸਿਮਰਜੀਤ ਕੌਰ ਖਿੱਚ ਦਾ ਕੇਂਦਰ ਰਹੀਆਂ | ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਕਈ ਕਲਾਤਮਕ ਪੇਸ਼ਕਾਰੀਆਂ ਦਿੱਤੀਆਂ ਗਈਆਂ | ਸਹਾਇਕ ਕਰਮਚਾਰੀ ਨਰੇਸ਼ ਕੁਮਾਰ ਦੀ 7 ਸਾਲਾ ਬੱਚੀ ਦੀ ਪੇਸ਼ਕਾਰੀ ਅਤੇ ਪ੍ਰੋਫ਼ੈਸਰ ਜਗਮੀਤ ਹਰਫ਼ ਦੀ ਸ਼ਾਇਰੀ ਨੇ ਖ਼ੂਬ ਰੰਗ ਬੰਨਿ੍ਹਆ | ਨਾਟਕਕਾਰ ਭੁਪਿੰਦਰ ਉਤਰੇਜਾ ਦੀ ਦਿਸ਼ਾ ਨਿਰਦੇਸ਼ਾਂ ਹੇਠ ਨੁੱਕੜ ਨਾਟਕ ਦਾ ਸਫਲ ਮੰਚਨ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਹਸਤ-ਕਲਾ ਦੀ ਨੁਮਾਇਸ਼ ਅਤੇ ਡਾ.ਰੁਪਿੰਦਰ ਕੌਰ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ | ਪ੍ਰੋਫ਼ੈਸਰ ਅਜੈਪਾਲ ਨੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਨੂੰ ਕਾਲਜ ਵਿਚ ਦਾਖ਼ਲਾ ਲੈਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ | ਮੰਚ ਸੰਚਾਲਨ ਦੀ ਭੂਮਿਕਾ ਡਾ.ਅਨੀਤਾ ਰਾਜ ਅਤੇ ਪ੍ਰੋਫ਼ੈਸਰ ਰੇਣੂ ਬਾਲਾ ਨੇ ਬਾਖ਼ੂਬੀ ਨਿਭਾਈ | ਅਖੀਰ ਵਿਚ ਕਾਲਜ ਇੰਚਾਰਜ ਗੁਰਮਿੰਦਰ ਕੌਰ ਨੇ ਜੇਤੂਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਮੂਹ ਪ੍ਰੋਫ਼ੈਸਰ ਸਾਹਿਬਾਨ, ਦਫ਼ਤਰੀ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਕਾਲਜ ਦੀਆਂ ਵਿਦਿਆਰਥਣਾਂ ਦੀ ਨਤੀਜਿਆਂ 'ਚ ਝੰਡੀ ਅਗਲੀ ਖ਼ਬਰ ਭੁੱਲਰ ਦੇ ਪਿਤਾ ਦੀ ਅਗਾਊਾ ਜ਼ਮਾਨਤੀ ਅਰਜ਼ੀ ਰੱਦ
Ad Position 24