08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਹਾਰਮਨੀ ਆਯੁਰਵੈਦਿਕ ਕਾਲਜ ਦੀਆਂ ਵਿਦਿਆਰਥਣਾਂ ਦੀ ਨਤੀਜਿਆਂ 'ਚ ਝੰਡੀ

Ad Position 21
No active advertisement
ਅਜੀਤ ਡੈਸਕ 23-04-2026
ਫ਼ਿਰੋਜ਼ਪੁਰ, 22 ਅਪ੍ਰੈਲ(ਗੁਰਿੰਦਰ ਸਿੰਘ)-ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਲੋਂ ਬੀ.ਏ.ਐਮ.ਐਸ. ਦੇ ਦੂਜੇ ਪ੍ਰੋਫੈਸ਼ਨਲ ਦੇ ਐਲਾਨੇ ਨਤੀਜੇ ਵਿਚ ਹਾਰਮਨੀ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਰਿਧਿਮਾ ਨੇ ਯੂਨੀਵਰਸਿਟੀ ਪੱਧਰ 'ਤੇ ਤੀਜਾ ਸਥਾਨ ਪ੍ਰਾਪਤ ਕਰਨ ਦੇ ਨਾਲ-ਨਾਲ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਮਿਸ ਪਰਮਪ੍ਰੀਤ ਅਤੇ ਮਿਸ ਪ੍ਰਗਤੀ ਨੇ ਕਾਲਜ ਵਿਚ ਦੂਜਾ ਸਥਾਨ ਹਾਸਲ ਕੀਤਾ | ਜਦਕਿ ਕਸ਼ਿਸ਼ ਅਤੇ ਮਿਸ ਚੰਦਾ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ, ਤਾਂ ਜੋ ਵਿਦਿਆਰਥੀ ਉੱਚ ਮਿਆਰੀ ਸਿੱਖਿਆ ਅਤੇ ਪ੍ਰੈਕਟੀਕਲ ਗਿਆਨ ਹਾਸਲ ਕਰਕੇ ਕਾਬਲ ਡਾਕਟਰ ਬਣ ਸਕਣ |
Ad Position 22
No active advertisement
ਪਿਛਲੀ ਖ਼ਬਰ ਜ਼ਿਲੇ੍ਹ 'ਚ ਹੁਣ ਤੱਕ ਕਣਕ ਦੀ 92 ਫ਼ੀਸਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24