08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਫ਼ੈਸਲਾ ਸਵਾਗਤਯੋਗ-ਭਾਕਿਯੂ ਕਾਦੀਆਂ

Ad Position 21
No active advertisement
ਅਜੀਤ ਡੈਸਕ 23-04-2026
ਜ਼ੀਰਾ, 22 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੂਬਾ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਹੀਨੀ ਸਾਹਿਬ ਪਿੰਡ ਮੇਹਰ ਸਿੰਘ ਵਾਲਾ ਜ਼ੀਰਾ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਪਿਛਲੇ ਦਿਨੀ ਪੰਜਾਬ ਸਰਕਾਰ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਸਖ਼ਤ ਸਜਾਵਾਂ ਦੇਣ ਵਾਲਾ ਨਵਾਂ ਕਾਨੂੰਨ ਬਣਾਉਣ ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਇਸ ਕਾਨੂੰਨ ਨੂੰ ਲਾਗੂ ਕਰਵਾਉਣ ਵਿਚ ਸਮਾਣਾ ਵਿਖੇ ਟਾਵਰ 'ਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਅਤੇ ਹੋਰ ਵੱਖ ਵੱਖ ਸਿੱਖ ਜਥੇਬੰਦੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਉਹਨਾਂ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਬਿੱਲ ਨੂੰ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ | ਜਦ ਕਿ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਖ਼ਿਲਾਫ਼ ਇਕ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ | ਇਹ ਕਾਨੂੰਨ ਬਣਨ ਨਾਲ ਮੰਦਭਾਗੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ | ਆਗੂਆਂ ਨੇ ਉਮੀਦ ਜਤਾਈ ਕਿ ਇਹ ਕਾਨੂੰਨ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਨਹੀਂ ਰਹੇਗਾ ਸਗੋਂ ਪੁਰਾਣੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਵੀ ਜਲਦ ਸਲਾਖ਼ਾਂ ਪਿੱਛੇ ਭਿਜਵਾਏਗਾ | ਇਸ ਮੌਕੇ ਮੀਟਿੰਗ ਵਿਚ ਹਰਪ੍ਰੀਤ ਸਿੰਘ ਲੌਂਗੋਦੇਵਾ ਜ਼ਿਲ੍ਹਾ ਮੀਤ ਪ੍ਰਧਾਨ, ਮੋਹਣ ਸਿੰਘ ਨੰਬਰਦਾਰ ਕਮੇਟੀ ਮੈਂਬਰ, ਮਨਦੀਪ ਸਿੰਘ ਅਲੀਪੁਰ ਵਧੀਆ ਜ਼ਿਲ੍ਹਾ ਜਰਨਲ ਸਕੱਤਰ, ਸਰਪ੍ਰਸਤ ਗੁਲਜ਼ਾਰ ਸਿੰਘ, ਲਖਵੀਰ ਸਿੰਘ ਆਜ਼ਾਦ, ਗਗਨ ਸਨੇਰ, ਹਰਚਰਨ ਸਿੰਘ ਬਾਜਵਾ ਨੂਰਪੁਰ, ਬਲਰਾਮ ਸਿੰਘ ਇਕਾਈ ਪ੍ਰਧਾਨ, ਜਰਨੈਲ ਸਿੰਘ ਫੇਰੋ ਕੇ, ਚਰਨਜੀਵ ਨਾਰੰਗ ਸ਼ਹਿਰੀ ਪ੍ਰਧਾਨ, ਤਰਸੇਮ ਸਿੰਘ ਰੂਪ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਵਲੋਂ ਸਰਕਾਰੀ ਮਿਡਲ ਸਕੂਲ ਦੇ ਸਮਾਰਟ ਰੂਮ ਦਾ ਉਦਘਾਟਨ ਅਗਲੀ ਖ਼ਬਰ ਜ਼ਿਲੇ੍ਹ 'ਚ ਹੁਣ ਤੱਕ ਕਣਕ ਦੀ 92 ਫ਼ੀਸਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ
Ad Position 24