08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਹਲਕਾ ਵਿਧਾਇਕ ਵਲੋਂ ਸਰਕਾਰੀ ਮਿਡਲ ਸਕੂਲ ਦੇ ਸਮਾਰਟ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 23-04-2026
ਜ਼ੀਰਾ, 22 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਸਾਂਝੇ ਯਤਨਾਂ ਸਦਕਾ ਜ਼ੀਰਾ ਨੇੜਲੇ ਪਿੰਡ ਸੋਢੀਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਚ ਨਵੇਂ ਬਣੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਅਤੇ ਸਿਹਤ ਦੇ ਖੇਤਰ ਦਾ ਵਿਕਾਸ ਕਰਨਾ ਹੈ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਪ੍ਰੋਗਰਾਮ ਦੇ ਅੰਤ ਵਿਚ ਆਏ ਹੋਏ ਪਤਵੰਤਿਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਸਕੂਲ ਚੇਅਰਮੈਨ ਵੀਰਪਾਲ ਕੌਰ, ਪਿੰਡ ਦੀ ਸਰਪੰਚ ਪਰਮਜੀਤ ਕੌਰ, ਰਣਜੀਤ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਚੌਹਾਨ, ਰਜਿੰਦਰ ਪਾਲ, ਰਕੇਸ਼ ਕੁਮਾਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇ.ਕੇ.ਐੱਸ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਫ਼ੈਸਲਾ ਸਵਾਗਤਯੋਗ-ਭਾਕਿਯੂ ਕਾਦੀਆਂ
Ad Position 24