07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮਰਦਮਸ਼ੁਮਾਰੀ 2027 ਲਈ ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 3 ਰੋਜ਼ਾ ਟਰੇਨਿੰਗ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 23-04-2026
ਫ਼ਿਰੋਜ਼ਪੁਰ, 22 ਅਪ੍ਰੈਲ (ਰਾਕੇਸ਼ ਚਾਵਲਾ)-ਭਾਰਤ ਦੀ ਮਰਦਮਸ਼ੁਮਾਰੀ 2027 ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਮਕਾਨ ਸੂਚੀਕਰਣ ਅਤੇ ਮਕਾਨਾਂ ਦੀ ਗਿਣਤੀ ਸਬੰਧੀ 3 ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਟਰੇਨਿੰਗ ਵਿਚ ਇੰਚਾਰਜ ਅਫ਼ਸਰ ਸੁਖਪਾਲ ਸਿੰਘ ਸੁਪਰਡੈਂਟ, ਇੰਸਪੈਕਟਰ ਅਭਿਸ਼ੇਕ, ਫ਼ੀਲਡ ਟਰੇਨਰ ਅਸਲ ਬਜਾਜ, ਸਰਬਜੀਤ ਸਿੰਘ ਭਾਵੜਾ, ਰਜਨੀਸ਼ ਕੰਬੋਜ, ਰਿਤਿਕ ਅਤੇ ਜ਼ਿਲ੍ਹਾ ਮਾਸਟਰ ਟਰੇਨਰ ਮਲਕੀਤ ਸਿੰਘ ਹਰਾਜ ਅਤੇ ਸੁਖਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ | ਇਸ ਟਰੇਨਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਗਿਣਤੀਕਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਟਰੇਨਰਾਂ ਵਲੋਂ ਮਕਾਨ ਸੂਚੀਕਰਣ ਦੇ ਤਰੀਕਿਆਂ, ਮਕਾਨਾਂ ਦੀ ਸਹੀ ਪਛਾਣ, ਪਰਿਵਾਰਕ ਇਕਾਈਆਂ ਦੀ ਗਿਣਤੀ, ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ | ਉਨ੍ਹਾਂ ਨੇ ਕਿਹਾ ਕਿ ਮਕਾਨ ਸੂਚੀਕਰਣ ਮਰਦਮਸ਼ੁਮਾਰੀ ਦਾ ਸਭ ਤੋਂ ਮਹੱਤਵਪੂਰਨ ਪੜਾਅ ਹੁੰਦਾ ਹੈ | ਜਿਸ ਦੇ ਆਧਾਰ 'ਤੇ ਆਗਾਮੀ ਕਾਰਵਾਈ ਨਿਰਭਰ ਕਰਦੀ ਹੈ | ਇਸ ਲਈ ਹਰ ਕਰਮਚਾਰੀ ਵਲੋਂ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣਾ ਬਹੁਤ ਜ਼ਰੂਰੀ ਹੈ | ਟਰੇਨਿੰਗ ਦੌਰਾਨ ਮੈਦਾਨੀ ਪੱਧਰ 'ਤੇ ਆ ਸਕਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਜਿਵੇਂ ਕਿ ਡਾਟਾ ਇਕੱਠਾ ਕਰਨ ਵਿਚ ਆਉਣ ਵਾਲੀਆਂ ਰੁਕਾਵਟਾਂ, ਲੋਕਾਂ ਨਾਲ ਸੰਚਾਰ ਦੀਆਂ ਚੁਨੌਤੀਆਂ ਅਤੇ ਤਕਨੀਕੀ ਦਿੱਕਤਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਵੀ ਸਾਂਝੇ ਕੀਤੇ ਗਏ | ਇਸ ਤੋਂ ਇਲਾਵਾ ਨਵੇਂ ਡਿਜੀਟਲ ਸਾਧਨਾਂ ਦੀ ਵਰਤੋਂ ਰਾਹੀਂ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਉਣ 'ਤੇ ਖ਼ਾਸ ਧਿਆਨ ਦਿੱਤਾ ਗਿਆ | ਉਨ੍ਹਾਂ ਨੇ ਕਿਹਾ ਕਿ ਮਰਦਮਸ਼ੁਮਾਰੀ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਹੀ ਸਰਕਾਰ ਦੀਆਂ ਭਵਿੱਖੀ ਨੀਤੀਆਂ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਮਜ਼ਬੂਤ ਅਧਾਰ ਸਾਬਤ ਹੁੰਦੇ ਹਨ | ਅੰਤ ਵਿਚ ਟਰੇਨਿੰਗ ਵਿਚ ਸ਼ਾਮਲ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਧੀਨ ਸਟਾਫ਼ ਨੂੰ ਵੀ ਇਸ ਬਾਰੇ ਪੂਰੀ ਤਰ੍ਹਾਂ ਜਾਗਰੂਕ ਕਰਨ ਅਤੇ ਟੀਮ ਵਰਕ ਦੇ ਨਾਲ ਇਸ ਕੰਮ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ, ਤਾਂ ਜੋ ਮਰਦਮਸ਼ੁਮਾਰੀ 2027 ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਪੂਰੀ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਟੇਟ ਐਵਾਰਡੀ ਵਿਕਰਮਜੀਤ ਸਿੰਘ ਨੇ 69ਵੀਂ ਵਾਰ ਦਾਨ ਕੀਤਾ ਖ਼ੂਨ ਅਗਲੀ ਖ਼ਬਰ ਜੇ.ਕੇ.ਐੱਸ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Ad Position 24