ਜ਼ੀਰਾ, 22 ਅਪ੍ਰੈਲ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਚ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪਿ੍ੰਸੀਪਲ ਡਾ. ਸ਼ਾਲੂ ਸੂਦ ਦੀ ਅਗਵਾਈ ਵਿਚ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਭਾਸ਼ਣ, ਕਵਿਤਾ ਪਾਠ ਅਤੇ ਰੁੱਖ ਲਗਾਉਣ ਵਰਗੀਆਂ ਸਰਗਰਮੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਬੱਚਿਆਂ ਨੇ ਆਪਣੇ ਸੁੰਦਰ ਪੋਸਟਰਾਂ ਰਾਹੀਂ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ | ਇਸ ਦੌਰਾਨ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਵਿਦਿਆਰਥੀਆਂ ਨੇ ਪ੍ਰਦੂਸ਼ਣ ਦੇ ਨੁਕਸਾਨ ਅਤੇ ਹਰੇ-ਭਰੇ ਵਾਤਾਵਰਣ ਦੀ ਲੋੜ ਪ੍ਰਤੀ ਜਾਗਰੂਕ ਕੀਤਾ | ਪੌਦੇ ਲਗਾਉਣ ਦੀ ਗਤੀਵਿਧੀ ਨੇ ਬੱਚਿਆਂ ਵਿਚ ਪ੍ਰਕਿਰਤੀ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ | ਇਸ ਮੌਕੇ 'ਤੇ ਅਧਿਆਪਕਾ ਮੈਡਮ ਪੂਨਮ ਅਰੋੜਾ, ਰਜਨੀ ਬਾਲਾ, ਮੇਘਾ, ਮੋਨਿਕਾ ਨਰੂਲਾ, ਮੀਨਾਕਸ਼ੀ ਅਤੇ ਸੋਨੀਆ ਸ਼ਰਮਾ ਨੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਅਤੇ ਸਭ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ |