07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

5 ਗਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-04-2026
ਫਿਰੋਜ਼ਪੁਰ, 22 ਅਪ੍ਰੈਲ (ਸੁਖਵਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਥਾਣਾ ਵਿਚ ਤਾਇਨਾਤ ਐਸ.ਆਈ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ਹਿਰ ਵਿਚ ਰੁਟੀਨ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ | ਤਲਾਸ਼ੀ ਦੌਰਾਨ ਉਸ ਵਿਅਕਤੀ ਦੀ ਪਹਿਚਾਣ ਅਮਨ ਉਰਫ਼ ਚੂਹਾ ਪੁੱਤਰ ਚੰਨ ਵਾਸੀ ਘੁਮਿਆਰਾਂ ਵਾਲੀ ਗਲੀ, ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਵਜੋਂ ਹੋਈ | ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਉਸਨੂੰ ਤੁਰੰਤ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ 21/61/85 ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਾਂਚ ਅਧਿਕਾਰੀਆਂ ਮੁਤਾਬਿਕ ਦੋਸ਼ੀ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਅਤੇ ਨਸ਼ਾ ਤਸਕਰੀ ਦੇ ਜਾਲ ਦਾ ਖ਼ੁਲਾਸਾ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਦੇ ਨਾਂਅ 'ਤੇ ਕੇਂਦਰ ਔਰਤਾਂ ਨਾਲ ਕਰ ਰਹੀ ਹੈ ਧੋਖਾ-ਬਲਜੀਤ ਕੌਰ ਬੰਗੜ ਅਗਲੀ ਖ਼ਬਰ ਲੁਧਿਆਣਾ ਡੇਅਰੀ ਐਸੋਸੀਏਸ਼ਨ ਨੇ ਦੁੱਧ ਦੀਆਂ ਕੀਮਤਾਂ 'ਚ ਕੀਤਾ 5 ਰੁਪਏ ਦਾ ਵਾਧਾ <br/>
Ad Position 24