ਮੁੱਦਕੀ, 22 ਅਪ੍ਰੈਲ (ਭੁਪਿੰਦਰ ਸਿੰਘ)- ਮਹਿਲਾ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਔਰਤਾਂ ਨਾਲ ਧੋਖਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ੂ ਉਛਾਲ ਕੇ ਵੋਟਾਂ ਬਟੋਰਨਾ ਚਾਹੰੁਦੀ ਹੈ | ਸਰਕਾਰ ਹੁਣ ਨਵੀਂ ਜਨਗਣਨਾ ਅਤੇ ਸੀਟਾਂ ਦੇ ਵਾਧੇ ਦੀ ਗੱਲ ਕਰਕੇ ਮੁੱਦੇ ਨੂੰ ਲਮਕਾ ਰਹੀ ਹੈ | ਬੰਗੜ ਨੇ ਅੱਗੇ ਕਿਹਾ ਕਿ ਬੀ.ਜੇ.ਪੀ ਸਰਕਾਰ ਚੋਣ ਲਾਭ ਲਈ ਇਹ ਮੁੱਦਾ ਵਰਤ ਰਹੀ ਹੈ ਜਦਕਿ ਕਾਂਗਰਸ ਪਾਰਟੀ ਹਮੇਸ਼ਾ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦਿਵਾਉਣ ਲਈ ਵਚਨਬੱਧ ਰਹੇਗੀ | ਉਨ੍ਹਾਂ ਭਾਜਪਾ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਕੇਂਦਰ ਸੱਚਮੁੱਚ ਹੀ ਔਰਤਾਂ ਦੀ ਹਮਾਇਤ ਕਰਦੀ ਹੈ ਤਾਂ ਨਵੀਂ ਜਨਗਣਨਾ ਕਰਵਾ ਕੇ 33 ਫ਼ੀਸਦੀ ਰਾਖਵਾਂਕਰਨ ਤੁਰੰਤ ਲਾਗੂ ਕਰੇ |