ਅਬੋਹਰ, 22 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਨਵੇਂ ਬਾਈਪਾਸ 'ਤੇ ਪਿੰਡ ਬੁਰਜ ਮੁਹਾਰ ਵੱਲ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਉਨ੍ਹਾਂ ਵਲੋਂ ਮਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਵਰਿੰਦਰ ਸਿੰਘ ਦੋਵੇਂ ਵਾਸੀ ਪਿੰਡ ਸੀਡ ਫਾਰਮ ਪੱਕਾ ਨੂੰ 2 ਗਰਾਮ 93 ਮਿਲੀ ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਸਦਰ ਪੁਲਿਸ ਵਲੋਂ ਉਕਤ ਦੋਵੇਂ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਉਨ੍ਹਾਂ ਨੂੰ ਬਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ |