07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੜੇਮਾਰੀ ਨਾਲ ਝੜੀ ਅਤੇ ਅੱਗ ਨਾਲ ਸੜੀ ਕਣਕ ਦਾ ਤੁਰੰਤ ਮੁਆਵਜ਼ਾ ਜਾਰੀ ਕਰੇ ਸਰਕਾਰ-ਅਵਤਾਰ ਮਹਿਮਾ

Ad Position 21
No active advertisement
ਅਜੀਤ ਡੈਸਕ 23-04-2026
ਫ਼ਿਰੋਜ਼ਪੁਰ, 22 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਬਦਲਦੇ ਮੌਸਮਾਂ ਦੀ ਮਾਰ ਹਰ ਵਾਰ ਕਿਸਾਨਾਂ ਦੇ ਲੱਖਾਂ ਸੁਪਨਿਆਂ ਨੂੰ ਖ਼ਤਮ ਕਰਦੀ ਹੈ ਜਦਕਿ ਪਹਿਲਾਂ ਤੋਂ ਹੀ ਆਰਥਿਕ ਤੰਗੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਹਾਲਤ ਹੋਰ ਵੀ ਬਦਤਰ ਹੋ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਕਾਫ਼ੀ ਪ੍ਰਬੰਧਾਂ ਦੇ ਚੱਲਦਿਆਂ ਹਰ ਵਾਰ ਕਣਕ ਦੀ ਪੱਕੀ ਫ਼ਸਲ ਅੱਗ ਦੀ ਭੇਟ ਚੜ੍ਹਦੀ ਹੈ | ਜਿਸ ਦਾ ਨੁਕਸਾਨ ਕਿਸਾਨ ਨੂੰ ਝੱਲਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਫ਼ਸਲ ਨਾਂ ਸਿਰਫ਼ ਅੱਗ ਨਾਲ ਮੱਚਦੀ ਹੈ, ਬਲਕਿ ਕਾਰਪੋਰੇਟ ਮੁਨਾਫ਼ੇ ਲਈ ਗੰਧਲੇ ਹੋ ਰਹੇ ਧਰਤੀ ਦੇ ਵਾਤਾਵਰਨ ਕਰਕੇ ਵੀ ਹਰ ਸਾਲ ਕਿਸਾਨਾਂ ਦੀ ਪੱਕੀ ਫ਼ਸਲ ਗੜੇਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ | ਮਹਿਮਾ ਨੇ ਅੱਗੇ ਕਿਹਾ ਕਿ ਕਿਸਾਨ ਜਥੇਬੰਦੀਆਂ ਲੰਮੇ ਸਮੇਂ ਤੋਂ ਮੰਗ ਕਰ ਰਹੀਆਂ ਹਨ ਕਿ ਕਿਸਾਨਾਂ ਦੀ ਫ਼ਸਲ ਦਾ ਪੂਰਾ ਬੀਮਾ ਕਿਸਾਨਾਂ ਨੂੰ ਮਿਲਣਾ ਚਾਹੀਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗੜੇਮਾਰੀ ਨਾਲ ਝੜੀ ਅਤੇ ਅੱਗ ਨਾਲ ਸੜੀ ਕਣਕ ਦਾ ਪੂਰਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ | ਇਸ ਦੇ ਨਾਲ ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾ ਕਣਕ ਦੀ ਖ਼ਰੀਦ ਬਹੁਤ ਮੁਸ਼ਕਲ ਨਾਲ ਸ਼ੁਰੂ ਹੋਈ ਸੀ ਤੇ ਹੁਣ ਮੰਡੀਆਂ ਵਿਚ ਲਿਫ਼ਟਿੰਗ ਬਿਲਕੁਲ ਨਹੀਂ ਹੋ ਰਹੀ | ਕਿਸਾਨ ਆਗੂ ਨੇ ਮੰਗ ਕੀਤੀ ਕਿ ਤੁਰੰਤ ਲਿਫ਼ਟਿੰਗ ਕਰਵਾਈ ਜਾਵੇ ਅਤੇ ਕਿਸਾਨਾਂ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਜਾਵੇ, ਤਾਂ ਕਿ ਕਿਸਾਨਾਂ ਨੂੰ ਅਗਲੀ ਫ਼ਸਲ ਦੀ ਬਿਜਾਈ ਲਈ ਕਿਸੇ ਤਰ੍ਹਾਂ ਦੀ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸਕੂਲੀ ਬੱਚਿਆਂ ਨੂੰ ੂ ਲੂਅ ਅਤੇ ਗਰਮੀ ਤੋਂ ਬਚਣ ਦੀ ਸਲਾਹ ਅਗਲੀ ਖ਼ਬਰ ਸੜਕ ਹਾਦਸੇ 'ਚ ਅÏਰਤ ਦੀ ਮੌਤ
Ad Position 24