ਅਬੋਹਰ, 22 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਖੱੁਲ੍ਹਾ ਦਰਬਾਰ ਲਗਾ ਕੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਉਹ ਬੀਤੇ ਚਾਰ ਸਾਲ ਦੌਰਾਨ ਪੂਰੇ ਵੀ ਕੀਤੇ ਹਨ | ਸੂਬੇ ਦੇ ਲੋਕਾਂ ਨੂੰ ਚਾਰ ਸਾਲ ਤੋਂ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ | ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦੀ ਸਕੀਮ ਵੀ ਸ਼ੁਰੂ ਕਰ ਦਿੱਤੀ ਗਈ ਹੈ | ਜਲਦੀ ਹੀ ਇਸ ਸਕੀਮ ਲਈ ਆਪਣੇ ਹਲਕੇ ਦੇ ਵਿਚ ਵੀ ਰਜਿਸਟਰੇਸ਼ਨ ਸ਼ੁਰੂ ਹੋ ਜਾਵੇਗੀ | ਬੱਲੂਆਣਾ ਹਲਕੇ ਨੂੰ ਵਿਕਾਸ ਪੱਖੋਂ ਮਾਡਲ ਹਲਕਾ ਬਣਾਉਣਾ ਮੇਰਾ ਫ਼ਰਜ਼ ਹੈ | ਹਲਕੇ ਦੇ ਬਹੁਤ ਸਾਰੇ ਪਿੰਡਾਂ 'ਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ | ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਸਦਕਾ 2027 'ਚ ਇਕ ਵਾਰ ਫਿਰ ਤੋਂ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ | ਇਸ ਮੌਕੇ ਕਈ ਹੋਰ ਆਗੂ ਅਤੇ ਸਰਪੰਚ, ਪੰਚ ਵੀ ਹਾਜ਼ਰ ਸਨ |