06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੰੁਚਾਉਣ ਲਈ ਸਿਵਲ ਸਰਜਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਪ੍ਰੋਗਰਾਮ ਤੇ ਬਰਾਂਚ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 24-04-2026
ਫ਼ਿਰੋਜ਼ਪੁਰ, 23 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਪਿੱਛੋਂ ਡਾ. ਮੀਨਾਕਸ਼ੀ ਢੀਂਗਰਾ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਵੱਖ-ਵੱਖ ਬਰਾਂਚਾਂ ਦੇ ਇੰਚਾਰਜਾਂ, ਮੁਲਾਜ਼ਮਾਂ ਨਾਲ ਪਹਿਲੀ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਢੀਂਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੀ ਸੋਚ ਅਨੁਸਾਰ ਹਰ ਨਾਗਰਿਕ ਨੂੰ ਮਿਆਰੀ ਤੇ ਸਮੇਂ-ਸਿਰ ਸਿਹਤ ਸਹੂਲਤਾਂ ਦੇਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ, ਇਸ ਲਈ ਸਾਰੇ ਅਧਿਕਾਰੀ ਤੇ ਮੁਲਾਜ਼ਮ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਫ਼ੀਲਡ ਵਿਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਿਸ਼ੇਸ਼ ਕਦਮ ਚੁੱਕਣ | ਉਨ੍ਹਾਂ ਅੱਗੇ ਕਿਹਾ ਕਿ ਸਾਰੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਜਿਵੇਂ ਟੀਕਾਕਰਨ, ਟੀ.ਬੀ., ਮਲੇਰੀਆ, ਡੇਂਗੂ, ਗਰਭਵਤੀ ਅÏਰਤਾਂ ਦੀ ਸਿਹਤ ਜਾਂਚ, ਮਾਂ-ਬੱਚਾ ਸਿਹਤ, ਗੈਰ-ਸੰਚਾਰੀ ਰੋਗਾਂ ਦੀ ਰੋਕਥਾਮ, ਮੁੱਖ ਮੰਤਰੀ ਸਿਹਤ ਯੋਜਨਾ, ਐੱਚ.ਪੀ.ਵੀ. ਟੀਕਾਕਰਨ ਆਦਿ ਨੂੰ ਹੋਰ ਸਰਗਰਮੀ ਨਾਲ ਲਾਗੂ ਕੀਤਾ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਸਿਹਤ ਸੰਸਥਾ ਅਤੇ ਦਫ਼ਤਰ ਵਿਚ ਆਉਣ ਵਾਲੇ ਹਰ ਮਰੀਜ਼ ਜਾਂ ਉਸ ਦੇ ਵਾਰਸ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ ਤੇ ਸਖ਼ਤ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਦੇਣ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿਚ ਡਾਕਟਰਾਂ ਤੇ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਹਸਪਤਾਲਾਂ ਵਿਚ ਜ਼ਰੂਰੀ ਦਵਾਈਆਂ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਮਹਿਲਾ ਮੁਲਾਜ਼ਮ ਨੂੰ ਡਿਊਟੀ ਦੌਰਾਨ ਅਵਾਰਾ... ਅਗਲੀ ਖ਼ਬਰ ਪ੍ਰਭਾਵਿਤ ਕਿਸਾਨਾਂ ਨੂੰ ਹਰਪ੍ਰੀਤ ਸਿੰਘ ਹੀਰੋ ਨੇ 80 ਕੁਇੰਟਲ ਕਣਕ ਵੰਡੀ
Ad Position 24