06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਰਕਾਰੀ ਮਿਡਲ ਸਕੂਲ ਸੁਧਾਰਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 24-04-2026
ਮੱਲਾਂਵਾਲਾ, 23 ਅਪ੍ਰੈਲ (ਗੁਰਦੇਵ ਸਿੰਘ)-ਸਰਕਾਰੀ ਮਿਡਲ ਸਕੂਲ ਸੁਧਾਰਾਂ ਵਿਖੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਹਰ ਸਾਲ ਦੀ ਤਰ੍ਹਾਂ ਸਕੂਲ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਇਨਾਮ ਵੰਡ ਸਮਾਰੋਹ ਵਿਚ ਗੁਰਨਾਮ ਸਿੰਘ ਸੇਵਾ ਮੁਕਤ ਨਹਿਰੀ ਵਿਭਾਗ ਖ਼ਾਸ ਤੌਰ 'ਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਟਰਾਫ਼ੀ ਅਤੇ ਇਨਾਮੀ ਰਾਸ਼ੀ ਦਿੱਤੀ ਗਈ | ਸਕੂਲ ਦੀ ਅੱਠਵੀਂ ਜਮਾਤ ਵਿਚੋਂ ਏਕਮਜੋਤ ਕੌਰ, ਪ੍ਰਨੀਤ ਕੌਰ, ਪਵਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਅਤੇ ਪੰਜਵੀਂ ਜਮਾਤ ਵਿਚੋਂ ਗੁਰਜਾਪ ਸਿੰਘ, ਨਵਜੋਤ ਕੌਰ ਅਤੇ ਭਾਰਤ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਸੁਧਾਰਾਂ ਦਾ ਸਮੂਹ ਸਟਾਫ਼ ਵੀ ਹਾਜ਼ਰ ਸਨ | ਸਕੂਲ ਦੇ ਸਮੂਹ ਸਟਾਫ਼ ਅਤੇ ਗੁਰਨਾਮ ਸਿੰਘ ਵਲੋਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ, ਨਾਲ ਹੀ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਸੁਧਾਰਾਂ ਦੇ ਸਮੂਹ ਸਟਾਫ਼ ਵਲੋਂ ਗੁਰਨਾਮ ਸਿੰਘ ਵਲੋਂ ਵਿਦਿਆਰਥੀ ਦੀ ਇਸ ਹੌਸਲਾ ਅਫਜਾਈ ਲਈ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਬਾਬਾ ਅਮਰਜੀਤ ਸਿੰਘ ਦੀ ਬਰਸੀ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਨੂੰ ਔਜੀ ਹੱਬ ਉਪਲੱਬਧ ਕਰਵਾ ਰਿਹੈ ਛੋਟੀ ਤੋਂ ਛੋਟੀ ਜਾਣਕਾਰੀ <br/>
Ad Position 24