06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਬਾਬਾ ਅਮਰਜੀਤ ਸਿੰਘ ਦੀ ਬਰਸੀ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 24-04-2026
ਮੁੱਦਕੀ, 23 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਪਵਿੱਤਰ ਰੂਹ ਸੰਤ ਬਾਬਾ ਅਮਰਜੀਤ ਸਿੰਘ ਦੀ ਬਰਸੀ ਨਾਲ ਸਬੰਧਿਤ ਸ਼ਰਧਾਂਜਲੀ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਪਵਿੱਤਰ ਬਾਣੀ ਦੇ ਮਨੋਹਰ ਸ਼ਬਦ ਗਾਇਣ ਦੁਆਰਾ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾ, ਅਤਿ ਸੁਰੀਲੀ, ਵਾਰ, ਛੋਟੇ ਬੱਚਿਆਂ ਵਲੋਂ ਕਵੀਸ਼ਰੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਸਟੇਜ 'ਤੇ ਵਿਦਿਆਰਥੀਆਂ ਵਲੋਂ ਅੰਧਵਿਸ਼ਵਾਸ ਤੇ ਵਹਿਮਾਂ ਭਰਮਾਂ 'ਤੇ ਚੋਟ ਕਰਦਾ ਹੋਇਆ ਅਤੇ ਵਿੱਦਿਅਕ ਜਾਗਰੂਕਤਾ ਪੈਦਾ ਕਰਦਾ ਹੋਇਆ ਉੱਤਮ ਨਾਟਕ ਪੇਸ਼ ਕੀਤਾ ਗਿਆ | ਸਕੂਲ ਪਿ੍ੰਸੀਪਲ ਸੰਜੀਵ ਜੈਨ ਨੇ ਸੰਤ ਬਾਬਾ ਅਮਰਜੀਤ ਸਿੰਘ ਦੇ ਜੀਵਨ ਬਾਰੇ, ਉਨ੍ਹਾਂ ਦੀ ਦੂਰ-ਦਿ੍ਸ਼ਟੀ, ਨਿਰਸਵਾਰਥ ਸੇਵਾ ਭਾਵਨਾ ਅਤੇ ਸੰਸਥਾ ਦੀ ਸਥਾਪਨਾ ਲਈ ਕੀਤੇ ਉੱਦਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ | ਇਸ ਉਪਰੰਤ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਪ੍ਰੀਖਿਆ ਵਿਚੋਂ ਮੈਰਿਟ ਆਉਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸੰਜੀਵ ਜੈਨ ਅਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਤੀਨਿਧਾਂ ਵਲੋਂ ਇਨਾਮ ਤਕਸੀਮ ਕੀਤੇ ਗਏ | ਸਮਾਗਮ ਦੇ ਅਖੀਰ ਵਿਚ ਸੰਜੀਵ ਜੈਨ ਨੇ ਆਪਣੇ ਸਮੂਹ ਸਕੂਲ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼, ਕਰਮਚਾਰੀਆਂ ਅਤੇ ਵਿਦਿਆਰਥੀਆਂ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੀ ਇਸ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵਾਸੀ ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਬਾਰੇ ਦੇਣ ਜਾਣਕਾਰੀ-ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਸੁਧਾਰਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24