06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਨਿਜ਼ਾਮਦੀਨ ਵਾਲਾ ਤੋਂ ਬੱਸ ਰਵਾਨਾ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਤੇ ਚੰਦ ਸਿੰਘ ਗਿੱਲ ਵਲੋਂ ਹਰੀ ਝੰਡੀ

Ad Position 21
No active advertisement
ਅਜੀਤ ਡੈਸਕ 24-04-2026
ਮੱਖੂ, 23 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸਰਪੰਚ ਗੁਰਮੀਤ ਸਿੰਘ ਦੇ ਯਤਨਾਂ ਸਦਕਾ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ,ਵਾਘਾ ਬਾਰਡਰ ਅਤੇ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰ ਲਈ ਬੱਸ ਨੂੰ ਰਵਾਨਾ ਕੀਤਾ ਗਿਆ | ਇਹ ਯਾਤਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕਰਵਾਈ ਗਈ |ਬੱਸ ਰਵਾਨਗੀ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਕੈਪਟਨ ਨਛੱਤਰ ਸਿੰਘ ਵਰਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਅਤੇ ਚੰਦ ਸਿੰਘ ਗਿੱਲ ਨੇ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ | ਜਿਸ ਨਾਲ ਬਜ਼ੁਰਗ ਅਤੇ ਆਮ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ | ਇਸ ਮੌਕੇ ਚੇਅਰਮੈਨ ਸ਼ੁਮਿੰਦਰ ਸਿੰਘ ਖਿੰਡਾ ਅਤੇ ਚੰਦ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ-ਹਿਤ ਵਿਚ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਿਰਫ਼ ਇੱਕ ਯਾਤਰਾ ਨਹੀਂ, ਸਗੋਂ ਲੋਕਾਂ ਦੀ ਧਾਰਮਿਕ ਆਸਥਾ ਨਾਲ ਜੁੜੀ ਹੋਈ ਇਕ ਸੇਵਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਬਰਾਬਰੀ ਦੇ ਅਧਿਕਾਰ ਮਿਲਣ ਅਤੇ ਕੋਈ ਵੀ ਵਿਅਕਤੀ ਸਹੂਲਤਾਂ ਤੋਂ ਸੱਖਣਾ ਨਾ ਰਹੇ | ਮਾਰਕੀਟ ਕਮੇਟੀ ਚੇਅਰਮੈਨ ਕੈਪਟਨ ਨਛੱਤਰ ਸਿੰਘ ਵਰਪਾਲ ਨੇ ਵੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਕੀਮਾਂ ਨਾਲ ਸਰਕਾਰ ਅਤੇ ਲੋਕਾਂ ਵਿਚਕਾਰ ਭਰੋਸਾ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਰਾਹੀਂ ਲੋਕਾਂ ਵਿੱਚ ਆਪਸੀ ਭਾਈਚਾਰਾ ਅਤੇ ਸਾਂਝ ਹੋਰ ਮਜ਼ਬੂਤ ਹੁੰਦੀ ਹੈ | ਬੱਸ ਰਵਾਨਗੀ ਸਮੇਂ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਸੀ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਇੱਕ ਯਾਦਗਾਰ ਅਨੁਭਵ ਸਾਬਤ ਹੋਵੇਗੀ | ਇਸ ਮੌਕੇ ਸਰਪੰਚ ਗੁਰਮੀਤ ਸਿੰਘ,ਗੁਰਪਾਲ ਸਿੰਘ ਸ਼ੀਹਾਂ ਪਾੜੀ, ਨਿਰਮਲ ਸਿੰਘ ਪੱਧਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਪਾਰੀ ਰੀਗੋ ਪੁਲ ਦੇ ਨਿਰਮਾਣ 'ਚ ਦੇਰੀ ਨੂੰ ਲੈ ਕੇ ਨਾਰਾਜ਼, ਜਲਦੀ ਸ਼ੁਰੂ ਕੀਤੇ ਜਾਣ ਦੀ ਮੰਗ ਅਗਲੀ ਖ਼ਬਰ ਨਵਨੀਤ ਕੁਮਾਰ ਗੋਰਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ...
Ad Position 24