ਜਲਾਲਾਬਾਦ,23ਅਪ੍ਰੈਲ(ਜਤਿੰਦਰ ਪਾਲ ਸਿੰਘ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ ਨਿਤਿਕਾ ਦੀ ਯੋਗ ਅਗਵਾਈ ਹੇਠ ਅੱਜ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ¢ ਇਸ ਮੌਕੇ ਤੇ ਕਾਲਜ ਦੇ ਪਿ੍ੰਸੀਪਲ ਡਾ ਨਿਤਿਕਾ ਨੇ ਅਜੋਕੀ ਪੀੜ੍ਹੀ ਨੂੰ ਕਿਤਾਬਾਂ ਨਾਲ ਜੋੜਨ ਲਈ ਲਾਇਬ੍ਰੇਰੀ ਵਿਖੇ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ¢ਜਿਸ ਵਿਚ ਕਾਲਜ ਵਿਦਿਆਰਥੀਆਂ ਨੇ ਪ੍ਰਦਰਸ਼ਨ ਵਿਚੋਂ ਪੜ੍ਹਨ ਲਈ ਕਿਤਾਬਾਂ ਦੀ ਚੋਣ ਵੀ ਕੀਤੀ¢ ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਲੇਖਕਾਂ ਦੇ ਜੀਵਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ¢ ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਨੇ ਕਵੀ ਸਾਹਿਤਕਾਰਾਂ ਦੇ ਜੀਵਨ ਤੇ ਰਚਨਾਵਾਂ ਨੂੰ ਪੜਿ੍ਹਆ ਅਤੇ ਵਿਚਾਰ ਚਰਚਾ ਕੀਤੀ¢ ਕਾਲਜ ਵਿਦਿਆਰਥੀਆਂ ਵਲ਼ੋਂ ਲਾਇਬਰੇਰੀ ਵਿਚੋਂ ਕਿਤਾਬਾਂ ਜਾਰੀ ਵੀ ਕਰਵਾਈਆਂ ਗਈਆਂ¢