05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪੁਲਿਸ ਵਲੋਂ ਘਰ 'ਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਵਾਲਿਆਂ 'ਤੇ ਛਾਪੇਮਾਰੀ ਪਿਉ-ਪੁੱਤ ਮੌਕੇ ਤੋਂ ਫ਼ਰਾਰ, ਸੈਂਕੜੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Ad Position 21
No active advertisement
ਅਜੀਤ ਡੈਸਕ 24-04-2026
ਫ਼ਿਰੋਜ਼ਪੁਰ, 23 ਅਪ੍ਰੈਲ (ਗੁਰਿੰਦਰ ਸਿੰਘ)-ਨਜਾਇਜ਼ ਸ਼ਰਾਬ ਕਸ਼ੀਦ ਕੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਘਰ ਵਿਚ ਛਾਪੇਮਾਰੀ ਕਰਕੇ ਸੈਂਕੜੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਜਦੋਂ ਕਿ ਦੋਸ਼ੀ ਪਿਉ-ਪੁੱਤ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਏ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨ-ਏ-ਗਸ਼ਤ ਮੁਖ਼ਬਰੀ ਮਿਲੀ ਕਿ ਜਰਨੈਲ ਸਿੰਘ ਪੁੱਤਰ ਤੇਜਾ ਸਿੰਘ ਅਤੇ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਜਰਨੈਲ ਸਿੰਘ ਵਾਸੀਆਂ ਬਸਤੀ ਖ਼ੁਸ਼ਹਾਲ ਸਿੰਘ ਵਾਲੀ ਦਾਖਲੀ ਪਿੰਡ ਦੁੱਲੇ ਵਾਲਾ ਜੋ ਆਪਣੇ ਘਰ ਵਿਚ ਨਜਾਇਜ਼ ਸ਼ਰਾਬ ਕੱਢ ਕੇ ਵੇਚਦੇ ਹਨ | ਜੇਕਰ ਉਨ੍ਹਾਂ ਘਰ ਰੋਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਸਮੇਤ ਸਾਥੀ ਕਰਮਚਾਰੀਆਂ ਦੇ ਉਕਤ ਘਰ ਰੇਡ ਕੀਤਾ ਗਿਆ ਤਾਂ ਦੋਨੋਂ ਦੋਸ਼ੀ ਮੌਕੇ ਤੋਂ ਭੱਜ ਗਏ ਅਤੇ ਜਿਨ੍ਹਾਂ ਦੇ ਘਰ ਵਿਚੋਂ 102 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਜਰਨੈਲ ਸਿੰਘ ਪੁੱਤਰ ਤੇਜਾ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਰਨੈਲ ਸਿੰਘ ਵਾਸੀਆਂ ਬਸਤੀ ਖ਼ੁਸ਼ਹਾਲ ਸਿੰਘ ਵਾਲੀ ਦਾਖਲੀ ਪਿੰਡ ਦੁੱਲੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਤਰਸੇਮ ਵੱਤਾ ਅਤੇ ਰਾਕੇਸ਼ ਕੁਮਾਰ ਕਾਇਤ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਪੈਨਸ਼ਨਰਾਂ ਦੇ ਹੱਕ ਤੁਰੰਤ ਜਾਰੀ ਕਰੇ-ਇੰਜ: ਬਲਬੀਰ ਸਿੰਘ ਵੋਹਰਾ
Ad Position 24