05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦੇ ਹੋਏ 2027 'ਚ 'ਆਪ' ਸਰਕਾਰ ਦਾ ਮੁੜ ਸੱਤਾ 'ਚ ਆਉਣਾ ਲਗਭਗ ਤਹਿ- 'ਆਪ' ਆਗੂ

Ad Position 21
No active advertisement
ਅਜੀਤ ਡੈਸਕ 24-04-2026
ਮੁੱਦਕੀ, 23 ਅਪ੍ਰੈਲ (ਭੁਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਚੋਣ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕਰ ਦਿੱਤੇ ਗਏ ਹਨ ਅਤੇ ਆਏ ਦਿਨ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਧੜਾਧੜ ਗਰਾਂਟਾਂ ਦੇ ਗੱਫੇ ਵੰਡੇ ਜਾ ਰਹੇ ਹਨ | ਆਪ ਸਰਕਾਰ ਦੇ ਵਲੋਂ 600 ਯੂਨਿਟ ਬਿਜਲੀ ਬਿੱਲ ਮੁਆਫ਼ੀ, ਪਿੰਡੋਂ-ਪਿੰਡੀ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ, ਵਿੱਦਿਆ ਦੇ ਖੇਤਰ ਵਿਚ ਕ੍ਰਾਂਤੀ ਅਤੇ ਹੋਰ ਅਗਾਂਹਵਧੂ ਕੰਮ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪਾ ਬਰਾੜ ਅਤੇ ਸੁਖਵੀਰ ਸਿੰਘ ਨਿੱਕਾ ਬਲਾਕ ਪ੍ਰਧਾਨ ਨੇ ਇੱਥੇ ਕੀਤਾ | ਗੁਰਪ੍ਰੀਤ ਸਿੰਘ ਗੋਪਾ ਬਰਾੜ ਅਤੇ ਸੁਖਵੀਰ ਸਿੰਘ ਨਿੱਕਾ ਬਰਾੜ ਨੇ ਅੱਗੇ ਕਿਹਾ ਕਿ ਹੁਣ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਇਆ ਹੈ | ਉਸ ਦਾ ਅਸੀਂ ਸਵਾਗਤ ਕਰਦੇ ਹਾਂ | ਇਸ ਕਾਨੂੰਨ ਅਨੁਸਾਰ ਸਰਕਾਰ ਨੇ ਮੁਲਜ਼ਮਾਂ ਲਈ ਜੋ 5 ਤੋਂ 25 ਲੱਖ ਰੁਪਏ ਜੁਰਮਾਨਾ ਅਤੇ ਉਮਰ ਕੈਦ ਦੀ ਸਜ਼ਾ ਰੱਖੀ ਹੈ ਅਤੇ ਪਾਏ ਗਏ ਦੋਸ਼ੀ ਦੀ ਜ਼ਮਾਨਤ ਨਹੀਂ ਹੋਵੇਗੀ | ਇਸ ਕਾਨੂੰਨ ਦੇ ਆਉਣ ਨਾਲ ਬੇਅਦਬੀ ਦੀਆਂ ਘਟਨਾਵਾਂ 'ਤੇ ਰੋਕ ਲੱਗੇਗੀ | ਜੋ ਕਿ ਸਿੱਖ ਸੰਗਤ ਦੀ ਚਿਰੋਕਣੀ ਮੰਗ ਸੀ | ਉਕਤ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਜ਼ਮੀਨੀ ਪੱਧਰ 'ਤੇ ਕੀਤੇ | ਇਨ੍ਹਾਂ ਕੰਮ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਸਰਕਾਰ ਦਾ ਮੁੜ ਬਣਨਾ ਲਗਭਗ ਤਹਿ ਹੋ ਚੁੱਕਾ ਹੈ | ਪੰਜਾਬ ਦੇ ਲੋਕ ਪੰਜਾਬ ਦੀ ਖ਼ੁਸ਼ਹਾਲੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਲੋਚਦੇ ਹਨ |
Ad Position 22
No active advertisement
ਪਿਛਲੀ ਖ਼ਬਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਨਾਇਆ ਪੋਸ਼ਣ ਪਖਵਾੜਾ ਅਗਲੀ ਖ਼ਬਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਅੱਗ ਪ੍ਰਭਾਵਿਤ ਪੀੜਤ ਕਿਸਾਨਾਂ ਦੀ ਕੀਤੀ ਮਦਦ 7500 ਰੁਪਏ ਪ੍ਰਤੀ ਏਕੜ ਦੇ ਹਿਸਾ...
Ad Position 24