04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਜ਼ਿਲ੍ਹੇ 'ਚ 685 ਯੋਗ ਕਲਾਸਾਂ 'ਚ 17 ਹਜ਼ਾਰ ਤੋਂ ਵੱਧ ਲੋਕ ਯੋਗ ਕਰਕੇ ਲੈ ਰਹੇ ਹਨ ਲਾਭ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 24-04-2026
ਫ਼ਿਰੋਜ਼ਪੁਰ, 23 ਅਪ੍ਰੈਲ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਰੱਖਣ ਲਈ ਰਾਜ ਵਿਚ ਸੀ.ਐਮ.ਦੀ ਯੋਗਸ਼ਾਲਾ ਪ੍ਰੋਜੈਕਟ ਅਕਤੂਬਰ 2023 'ਚ ਸਾਰੇ ਸ਼ਹਿਰਾਂ ਵਿਚ ਸ਼ੁਰੂ ਕੀਤਾ ਗਿਆ ਸੀ | ਜਿਸ ਦਾ ਫ਼ਿਰੋਜ਼ਪੁਰ ਵਾਸੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਵੀ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਸੀ.ਐਮ ਦੀ ਯੋਗਸ਼ਾਲਾ ਅਧੀਨ, ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਨਿਯਮਿਤ ਤੌਰ 'ਤੇ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲਿਆਂ ਲਈ ਵੀ ਸੀ.ਐੱਮ. ਦੀ ਯੋਗਸ਼ਾਲਾ ਵਰਦਾਨ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸੀ.ਐਮ.ਦੀ ਯੋਗਸ਼ਾਲਾ ਕਾਫ਼ੀ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ ਗੁਰੂਹਰਸਹਾਏ, ਜ਼ੀਰਾ ਅਤੇ ਮੱਖੂ ਵਿਖੇ ਸ਼ਹਿਰਾਂ ਅਤੇ ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਯੋਗ ਕਲਾਸਾਂ ਸਵੇਰੇ ਸ਼ਾਮ ਲੱਗਦੀਆਂ ਹਨ | ਇਨ੍ਹਾਂ ਕਲਾਸਾਂ ਵਿਚ ਕਿਸੇ ਵਿਅਕਤੀ ਤੋਂ ਕੋਈ ਫ਼ੀਸ ਨਹੀਂ ਲਈ ਜਾਂਦੀ | ਬਿਲਕੁਲ ਮੁਫ਼ਤ ਵਿਚ ਇਹ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 154 ਮਾਹਿਰ ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ ਜੋ ਫ਼ਿਰੋਜ਼ਪੁਰ ਦੇ ਤਹਿਸੀਲਾਂ, ਬਲਾਕਾਂ, ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਸਵੇਰੇ-ਸ਼ਾਮ ਕਲਾਸਾਂ ਲੈ ਕੇ ਲੋਕਾਂ ਨੂੰ ਯੋਗ ਸਿਖਾ ਰਹੇ ਹਨ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕੁਲ 685 ਯੋਗ ਕਲਾਸਾਂ ਚੱਲ ਰਹੀਆਂ ਹਨ | ਜਿਸ ਵਿਚ 17 ਹਜ਼ਾਰ ਤੋਂ ਵੱਧ ਲੋਕ ਯੋਗ ਕਰ ਕੇ ਲਾਭ ਲੈ ਰਹੇ ਹਨ | ਜਾਣਕਾਰੀ ਦਿੰਦਿਆਂ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਫ਼ਤ ਯੋਗਸ਼ਾਲਾ ਦੇ ਵਿਚ ਹਰ ਵਰਗ ਦੇ ਲੋਕ ਬੱਚੇ, ਨੌਜਵਾਨ, ਅÏਰਤਾਂ ਅਤੇ ਬਜ਼ੁਰਗ ਭਾਗ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਸ਼ਹਿਰ ਅੰਦਰ ਦਰਜਨ ਤੋਂ ਵਧੇਰੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਨਗਰ ਪੰਚਾਇਤ ਮੁੱਦਕੀ ਵਲੋਂ ਗਊਸ਼ਾਲਾ ਨੂੰ 4 ਲੱਖ ਦਾ ਚੈੱਕ ਭੇਟ
Ad Position 24