ਫ਼ਿਰੋਜ਼ਪੁਰ, 24 ਅਪ੍ਰੈਲ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਦੋਸ਼ੀ ਖ਼ਿਲਾਫ ਐਨ.ਡੀ.ਪੀ.ਐਸ.ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਐਸ.ਆਈ. ਦੀਪ ਸ਼ਿਖਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ 'ਤੇ ਸੀ | ਜਿਸ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੋਸ਼ੀ ਦੀ ਪਹਿਚਾਣ ਗੋਪਾਲ ਪੁੱਤਰ ਚਮਨ ਲਾਲ ਵਾਸੀ ਬਸਤੀ ਆਵਾ, ਫਿਰੋਜ਼ਪੁਰ ਸ਼ਹਿਰ ਵਜੋਂ ਕੀਤੀ ਹੈ | ਉਸ ਨੂੰ ਮੌਕੇ 'ਤੇ ਹੀ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ |