15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੈਰੋਲ 'ਤੇ ਆਏ ਕੈਦੀ ਵਲੋਂ ਜੇਲ੍ਹ 'ਚ ਵਾਪਸ ਨਾ ਜਾਣ 'ਤੇ ਮੁਕੱਦਮਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੱਲਾਂਵਾਲਾ, 24 ਅਪ੍ਰੈਲ (ਗੁਰਦੇਵ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਸਜ਼ਾ ਕੱਟ ਰਹੇ ਇਕ ਕੈਦੀ ਵਲੋਂ ਪੈਰੋਲ 'ਤੇ ਆਉਣ ਤੋਂ ਬਾਅਦ ਪਰੋਲ ਖ਼ਤਮ ਹੋਣ ਤੇ ਜੇਲ੍ਹ 'ਚ ਵਾਪਸ ਨਾ ਜਾਣ 'ਤੇ ਥਾਣਾ ਆਰਿਫ਼ ਕੇ ਪੁਲਿਸ ਨੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਵਲੋਂ ਭੇਜੇ ਪੱਤਰ ਨੰਬਰ 335 ਵਿਚ ਕਿਹਾ ਕਿ ਕੁਲਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਾਲੇ ਕੇ ਹਿਠਾੜ ਥਾਣਾ ਆਰਿਫ਼ ਕੇ ਨੂੰ 6 ਫਰਵਰੀ 2025 ਨੂੰ 46 ਦਿਨ 'ਤੇ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ, ਪ੍ਰੰਤੂ ਇਹ ਕੈਦੀ ਮਿਤੀ 25 ਮਾਰਚ 2025 ਨੂੰ 46 ਦਿਨ ਦੀ ਪੈਰੋਲ ਕੱਟ ਕੇ ਵਾਪਸ ਜੇਲ੍ਹ ਦਾਖਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕੁਲਬੀਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਇਲਾਕਿਆਂ ਵਿਚ ਦਿਨ-ਰਾਤ ਲੱਗਦੇ ਬਿਜਲੀ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24