15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਣਕ ਦੇ ਘੱਟ ਝਾੜ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਝੰਬਿਆ- ਕਿਸਾਨ ਆਗੂ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੁੱਦਕੀ, 24 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਹਾੜ੍ਹੀ ਦੀ ਮੁੱਖ ਫ਼ਸਲ ਵਜੋਂ ਜਾਣੀ ਜਾਂਦੀ ਕਣਕ ਦੀ ਫ਼ਸਲ ਦੇ ਘੱਟ ਝਾੜ ਨੇ ਇਸ ਵਾਰ ਕਿਸਾਨਾਂ ਦੀ ਆਰਥਿਕਤਾ ਨੂੰ ਵੱਡੀ ਢਾਹੀ ਲਾਈ ਹੈ, ਕਿਉਂਕਿ ਇਸ ਵਾਰ ਕਣਕ ਦੀ ਫ਼ਸਲ ਦਾ ਝਾੜ ਪਿਛਲੇ ਸਾਲ ਦੇ ਮੁਕਾਬਲੇ 10 ਤੋਂ 15 ਮਣ ਪ੍ਰਤੀ ਏਕੜ ਘੱਟ ਨਿਕਲਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਬਾਸੀ, ਬਲਵੀਰ ਸਿੰਘ ਸੇਖੋਂ ਸੇਵਾ ਮੁਕਤ ਪਟਵਾਰੀ ਅਤੇ ਸੁਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਅਪੈ੍ਰਲ ਵਿਚ ਬੇ-ਮੌਸਮੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਮੌਸਮ ਖ਼ਰਾਬ ਹੋਣ ਕਾਰਨ ਕਣਕ ਦਾ ਦਾਣਾ ਬਦਰੰਗ ਅਤੇ ਬਰੀਕ ਰਹਿ ਗਿਆ ਹੈ, ਜਿਸ ਨਾਲ ਫ਼ਸਲ ਦੀ ਗੁਣਵੱਤਾ ਘੱਟ ਗਈ ਹੈ | ਇਸ ਨਾਲ ਝਾੜ ਘਟਣ ਕਾਰਨ ਕਿਸਾਨਾਂ ਨੂੰ ਪ੍ਰਤੀ ਏਕੜ 5 ਤੋਂ 15 ਹਜ਼ਾਰ ਰੁਪਏ ਤੱਕ ਦਾ ਆਰਥਿਕ ਨੁਕਸਾਨ ਹੋਇਆ ਹੈ | ਉਕਤ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹੈ ਅਤੇ ਉੱਪਰੋਂ ਕਣਕ ਦੇ ਘੱਟ ਝਾੜ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਝੰਬ ਕੇ ਰੱਖ ਦਿੱਤਾ ਹੈ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਜਲਦੀ ਪੂਰੀ ਕੀਤੀ ਜਾਵੇ ਅਤੇ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਕਾਰਵਾਈ-8 ਹਵਾਲਾਤੀਆਂ ਕੋਲੋਂ ਮੋਬਾਈਲ ਫੋਨ 'ਤੇ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਟਰਾਲੇ ਅਤੇ ਕੰਬਾਈਨ ਦੀ ਟੱਕਰ, ਕਈ ਜ਼ਖ਼ਮੀ
Ad Position 24