15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪ੍ਰੀ-ਐਸ.ਆਈ.ਆਰ. ਜ਼ਿਲ੍ਹਾ ਫ਼ਿਰੋਜ਼ਪੁਰ 'ਚ 2003 ਦੇ ਵੋਟਰਾਂ ਵਿਚੋਂ 85.35 ਫ਼ੀਸਦੀ ਦੀ ਮੈਪਿੰਗ ਮੁਕੰਮਲ-ਜ਼ਿਲ੍ਹਾ ਚੋਣ ਅਧਿਕਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਿਰੋਜ਼ਪੁਰ, 24 ਅਪ੍ਰੈਲ (ਸੁਖਵਿੰਦਰ ਸਿੰਘ)-ਪ੍ਰੀ-ਵਿਸ਼ੇਸ਼ ਵਿਆਪਕ ਸੁਧਾਈ (ਐਸ.ਆਈ.ਆਰ.) ਮੁਹਿੰਮ ਤਹਿਤ 2025 ਦੇ ਵੋਟਰਾਂ ਦਾ ਮਿਲਾਨ 2003 ਦੀ ਵੋਟਰ ਸੂਚੀ ਦੇ ਨਾਲ ਕੀਤਾ ਜਾ ਰਿਹਾ ਹੈ | ਫ਼ਿਰੋਜ਼ਪੁਰ ਜ਼ਿਲ੍ਹੇ ਵਿਖੇ 85.35 ਫ਼ੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ | ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ, ਆਈ.ਏ.ਐਸ ਨੇ ਪ੍ਰੀ-ਐਸ.ਆਈ.ਆਰ. ਦੇ ਕੰਮ ਦੀ ਸਮੀਖਿਆ ਕਰਨ ਉਪਰੰਤ ਇਹ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਵਲੋਂ ਸੂਚਿਤ ਕੀਤਾ ਗਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 2003 ਦੀ ਵੋਟਰ ਸੂਚੀ ਦੇ ਵੋਟਰਾਂ ਦਾ ਡਾਟਾ ਬੀ.ਐਲ.ਓਜ਼ ਰਾਹੀਂ ਤਸਦੀਕ ਕੀਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਸਹਿਯੋਗ ਕਰਨ, ਜੋ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਵੋਟਰਾਂ ਨਾਲ ਸੰਪਰਕ ਕਰਕੇ ਪ੍ਰੀ-ਐਸ.ਆਈ.ਆਰ ਦੌਰਾਨ ਵੋਟਰ ਮੈਪਿੰਗ ਕਰ ਰਹੇ ਹਨ | ਉਨ੍ਹਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹੁਕਮ ਦਿੱਤੇ ਕਿ ਜ਼ੀਰਾ, ਫ਼ਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਹਲਕਿਆਂ ਵਿਚ ਪੇਂਡੂ ਬੂਥਾਂ ਦੀ 100 ਫ਼ੀਸਦੀ ਵੋਟਰਾਂ ਦੀ ਮੈਪਿੰਗ ਯਕੀਨੀ ਬਣਾਈ ਜਾਵੇ | ਜ਼ਿਲ੍ਹਾ ਚੋਣ ਅਧਿਕਾਰੀ ਨੇ ਹੋਰ ਦੱਸਿਆ ਕਿ ਹੁਣ ਤੱਕ ਜ਼ੀਰਾ ਵਿਚ 84.70 ਫ਼ੀਸਦੀ, ਫਿਰੋਜ਼ਪੁਰ ਸ਼ਹਿਰੀ ਵਿਚ 73.88 ਫ਼ੀਸਦੀ, ਫਿਰੋਜ਼ਪੁਰ ਦਿਹਾਤੀ ਵਿਚ 92.24 ਫ਼ੀਸਦੀ ਅਤੇ ਗੁਰੂਹਰਸਹਾਏ ਵਿਚ 89.92 ਫ਼ੀਸਦੀ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ | ਉਨ੍ਹਾਂ ਫਿਰੋਜ਼ਪੁਰ ਜ਼ਿਲੇ੍ਹ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਹੁਕਮਾਂ ਅਨੁਸਾਰ ਆਪਣੀ ਵੋਟ ਬੀ.ਐਲ.ਓ ਰਾਹੀਂ ਤਸਦੀਕ ਕਰਵਾਉਣ | ਮੈਪਿੰਗ ਲਈ ਵੋਟਰ ਆਪਣੇ ਸੰਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਚੋਣ ਹਲਕਿਆਂ ਵਿੱਚ ਬੀ.ਐਲ.ਓਜ਼ ਵਲੋਂ 25 ਅਪ੍ਰੈਲ 2026 (ਸ਼ਨੀਵਾਰ) ਅਤੇ 26 ਅਪ੍ਰੈਲ 2026 (ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਵਲੋਂ ਮੈਪਿੰਗ ਦਾ ਕੰਮ ਡੌਰ-ਟੂ-ਡੌਰ ਕੀਤਾ ਜਾਵੇਗਾ | ਇਸ ਸਬੰਧ ਵਿਚ ਆਮ ਜਨਤਾ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਨੂੰ ਵੱਧ ਵੱਧ ਤੋਂ ਸਹਿਯੋਗ ਦਿੱਤਾ ਜਾਵੇ ਤਾਂ ਜੋ 100 ਫ਼ੀਸਦੀ ਮੈਪਿੰਗ ਦਾ ਟੀਚਾ ਪੂਰਾ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਡਿਊਟੀ ਸੰਬੰਧੀ ਸਾਂਝਾ ਅਧਿਆਪਕ ਮੋਰਚਾ ਵਲੋਂ ਐਸ.ਡੀ.ਐਮ. ਜ਼ੀਰਾ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਕਾਰਵਾਈ-8 ਹਵਾਲਾਤੀਆਂ ਕੋਲੋਂ ਮੋਬਾਈਲ ਫੋਨ 'ਤੇ ਨਸ਼ੀਲੇ ਪਦਾਰਥ ਬਰਾਮਦ
Ad Position 24