15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਤਰਸੇਮ ਵੱਤਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਤਲਵੰਡੀ ਭਾਈ, 24 ਅਪ੍ਰੈਲ (ਰਵਿੰਦਰ ਸਿੰਘ ਬਜਾਜ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਤਰਸੇਮ ਵੱਤਾ ਦੁਆਰਾ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਤਰਸੇਮ ਵੱਤਾ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਤਲਵੰਡੀ ਭਾਈ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ ਤਰਸੇਮ ਵੱਤਾ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ, ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਪਿ੍ਅੰਕਾ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਮੇਤ ਸਮੁੱਚੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਭੱਠਿਆਂ ਵਾਲਿਆਂ ਵਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਜਾ ਰਹੀ ਹੈ ਮਿੱਟੀ ਦੀ ਢੋਆ ਢੁਆਈ ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਸਨੇਰ ਨੇ ਪਿੰਗਲਵਾੜਾ ਭਗਤ ਪੂਰਨ ਸਿੰਘ ਵਿਖੇ ਸੇਵਾ ਭੇਜੀ
Ad Position 24