15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਰਦੇਵ ਸਿੰਘ ਮਾਨ ਵਲੋਂ ਹਰਜਿੰਦਰ ਸਿੰਘ ਸੰਧੂ ਤੇ ਬਲਜੀਤ ਸਿੰਘ ਸੰਧੂ ਨੂੰ ਦਿੱਤੀ ਮੁਬਾਰਕਬਾਦ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮਮਦੋਟ 24 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਮਾਨ ਨਾਲ ਜ਼ਿਲ੍ਹਾ ਪ੍ਰੀਸ਼ਦ ਜੋਨ ਕੜਮਾ ਤੋਂ ਜੇਤੂ ਰਹੇ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਸੰਧੂ ਅਤੇ ਬਲਾਕ ਸੰਮਤੀ ਜ਼ੋਨ ਹਾਮਿਦ ਤੋਂ ਜੇਤੂ ਰਹੇ ਬਲਜੀਤ ਸਿੰਘ ਸੰਧੂ ਵਲੋਂ ਮੁਲਾਕਾਤ ਕਰਕੇ ਅਸ਼ੀਰਵਾਦ ਲਿਆ ਗਿਆ | ਇਸ ਮੌਕੇ ਵਰਦੇਵ ਸਿੰਘ ਮਾਨ ਵਲੋਂ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਵਿੱਖ ਵਿਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਡਟੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਗੁਰਸੇਵਕ ਸਿੰਘ ਕੈਸ਼ ਮਾਨ, ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਲੱਖੋਂ ਕੇ, ਹਰਤਿੰਦਰ ਸਿੰਘ ਕਿੱਲੀ,ਸੰਪੂਰਨ ਸਿੰਘ ਮਲਸੀਆਂ, ਗੁਰਸਾਹਿਬ ਸਿੰਘ ਲੱਖੋ ਕੇ,ਹੀਰਾ ਮਲਸੀਆਂ ਸਮੇਤ ਹੋਰ ਵੀ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਕਣਕ ਦੀ ਵਾਢੀ ਦਾ ਕੰਮ ਲਗਭਗ ਮੁਕੰਮਲ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) 'ਚ ਸ਼ਾਮਿਲ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਨਾਂਅ ਵਧੀਕ ਡੀ.ਸੀ. ਨੂੰ ਸੌਂਪਿ...
Ad Position 24