15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹੇ ਵਿਚ ਕਣਕ ਦੀ ਵਾਢੀ ਦਾ ਕੰਮ ਲਗਭਗ ਮੁਕੰਮਲ-ਡਿਪਟੀ ਕਮਿਸ਼ਨਰ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਿਰੋਜ਼ਪੁਰ, 24 ਅਪ੍ਰੈਲ (ਸੁਖਵਿੰਦਰ ਸਿੰਘ)-ਜ਼ਿਲ੍ਹੇ ਵਿਚ ਕਣਕ ਦੀ ਵਾਢੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਸਬੰਧੀ ਹਰ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ | ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ, ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਵਾਢੀ ਉਪਰੰਤ ਤੂੜੀ ਬਣਾਉਣ ਸਮੇਂ ਵੀ ਪੂਰੀ ਸਾਵਧਾਨੀ ਵਰਤਣ ਤਾਂ ਜੋ ਕੋਈ ਦੁਰਘਟਨਾ ਨਾ ਹੋਵੇ | ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 578468 ਮੀਟਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿਚੋਂ 545079 ਮੀਟਰਿਕ ਟਨ (94 ਫ਼ੀਸਦੀ) ਕਣਕ ਖ਼ਰੀਦੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕੱਲ ਸ਼ਾਮ ਤੱਕ ਪਨਗ੍ਰੇਨ ਵਲੋਂ 162024 ਮੀਟਰਿਕ ਟਨ, ਮਾਰਕਫੈੱਡ ਵਲੋਂ 152872 ਮੀਟਰਿਕ ਟਨ, ਪਨਸਪ ਵੱਲੋਂ 147872 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 82311 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਿੱਚ 1146.43 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਉਪਰੰਤ ਕਣਕ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਨਾ ਲਗਾ ਕੇ ਸਗੋਂ ਖੇਤਾਂ ਵਿਚ ਹੀ ਮਿਲਾਉਣ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਕਿੰਡਰ ਗਾਰਟਨ ਦਾ ਗਰੈਜੂਏਸ਼ਨ ਸਮਾਰੋਹ ਮਨਾਇਆ ਅਗਲੀ ਖ਼ਬਰ ਵਰਦੇਵ ਸਿੰਘ ਮਾਨ ਵਲੋਂ ਹਰਜਿੰਦਰ ਸਿੰਘ ਸੰਧੂ ਤੇ ਬਲਜੀਤ ਸਿੰਘ ਸੰਧੂ ਨੂੰ ਦਿੱਤੀ ਮੁਬਾਰਕਬਾਦ
Ad Position 24