15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਹੇਮਕੁੰਟ ਸਕੂਲ ਵਿਖੇ ਕਿੰਡਰ ਗਾਰਟਨ ਦਾ ਗਰੈਜੂਏਸ਼ਨ ਸਮਾਰੋਹ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਜ਼ੀਰਾ, 24 ਅਪ੍ਰੈਲ(ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਇੰਟਰਨੈਸ਼ਨਲ ਸਕੂਲ ਕੋਟ ਈਸੇ ਖਾਂ ਵਿਖੇ ਕਿੰਡਰਗਾਰਟਨ ਦੇ ਨੰਨੇ-ਮੁੰਨੇ ਬੱਚਿਆਂ ਲਈ 3 ਰੋਜ਼ਾ ਗਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦਾ ਮਾਹੌਲ ਖ਼ੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ | ਇਸ ਪ੍ਰੋਗਰਾਮ ਦੀ ਸ਼ੁਰੂਆਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ,ਐਮ.ਡੀ.ਮੈਡਮ ਰਣਜੀਤ ਕੌਰ ਸੰਧੂ, ਪਿ੍ੰਸੀਪਲ ਮੈਡਮ ਸੋਨੀਆ ਸ਼ਰਮਾ, ਪਿ੍ੰਸੀਪਲ ਮੈਡਮ ਰਮਨਜੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਕਿੰਡਰਗਾਰਟਨ ਤੋਂ ਗ੍ਰੈਜੂਏਟ ਹੋਣ ਦੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੱਚਿਆਂ ਨੇ ਪੈਪੀ ਨੰਬਰਾਂ 'ਤੇ ਡਾਂਸ ਪੇਸ਼ ਕੀਤਾ | ਵਿਦਿਆਰਥੀਆਂ ਦੀ ਇਸ ਪੇਸ਼ਕਸ਼ ਨੇ ਸਭ ਨੂੰ ਮੰਤਰ ਮੁਗਧ ਕਰ ਦਿੱਤਾ | ਕਿੰਡਰਗਾਰਟਰਨ ਵਿਚ ਬਿਤਾਏ ਗਏ ਉਨ੍ਹਾਂ ਦੇ ਸੁਹਣੇ ਸਫ਼ਰ ਦੀਆਂ ਝਲਕਾਂ ਨੇ ਮਾਪਿਆਂ ਅਤੇ ਹਾਜ਼ਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਬੁਨਿਆਦੀ ਸਿੱਖਿਆ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੁੰਦੀ ਹੈ | ਉਹਨਾਂ ਮਾਪਿਆ ਅਤੇ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸਾਂਝੇ ਯਤਨਾਂ ਨਾਲ ਹੀ ਬੱਚੇ ਉੱਚੀਆਂ ਉਡਾਣਾਂ ਭਰ ਸਕਦੇ ਹਨ | ਪਿ੍ੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਗੇ੍ਰਜੂਏਟਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਪ੍ਰਾਪਤੀਆਂ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਜ਼ਿਲ੍ਹੇ ਵਿਚ ਕਣਕ ਦੀ ਵਾਢੀ ਦਾ ਕੰਮ ਲਗਭਗ ਮੁਕੰਮਲ-ਡਿਪਟੀ ਕਮਿਸ਼ਨਰ
Ad Position 24