15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮਰਦਮਸ਼ੁਮਾਰੀ ਲਈ ਨਗਰ ਕੌਂਸਲ ਜ਼ੀਰਾ ਵਲੋਂ 3 ਰੋਜ਼ਾ ਸਿਖਲਾਈ ਕੈਂਪ ਸ਼ੁਰੂ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਜ਼ੀਰਾ, 24 ਅਪ੍ਰੈਲ (ਰਜਨੀਸ਼ ਕਥੂਰੀਆ)-ਮਰਦਮਸ਼ੁਮਾਰੀ ਸਾਲ 2027 ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਗਰ ਕੌਂਸਲ ਜ਼ੀਰਾ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਮੈਡਮ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਮੁਤਾਬਿਕ ਜੀਵਨ ਮਲ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ ਵਿਖੇ ਤਿੰਨ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ | ਇਸ ਕੈਂਪ ਵਿਚ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਅਧੀਨ ਮਕਾਨ ਦਾ ਸੂਚੀਕਰਨ ਅਤੇ ਮਕਾਨਾਂ ਦੀ ਗਿਣਤੀ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਵਿਚ ਫ਼ੀਸ ਟਰੇਨਰ ਦੀਪਕ ਮਠਪਾਲ, ਟੋਨੀ ਕੱਕੜ,ਮਨੀਸ਼ ਕੁਮਾਰ ਅਤੇ ਗੁਰਵਿੰਦਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਗਿਣਤੀਕਾਰ ਅਤੇ ਸੁਪਰਵਾਈਜ਼ਰਾਂ ਨੂੰ ਮਰਦਮਸ਼ੁਮਾਰੀ ਦੇ ਅੰਕੜੇ ਇਕੱਠੇ ਕਰਨ ਦੀ ਵਿਧੀ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ | ਉਨ੍ਹਾਂ ਦੱਸਿਆ ਕਿ ਇਸ ਵਾਰ ਮਰਦਮਸ਼ੁਮਾਰੀ ਦੇ ਅੰਕੜੇ ਡਿਜੀਟਲ ਢੰਗ ਨਾਲ ਇਕੱਠੇ ਕਰਨੇ ਹਨ | ਮਰਦਮ ਸ਼ੁਮਾਰੀ ਦੇ ਸਹੀ ਅੰਕੜੇ ਸਰਕਾਰ ਦੀਆਂ ਨੀਤੀਆਂ,ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਮਜ਼ਬੂਤ ਆਧਾਰ ਸਾਬਤ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰੀ ਹਲਕੇ ਦੇ ਐਲਾਨੇ ਅਹੁਦੇਦਾਰਾਂ ਨਾਲ ਸੁਖਪਾਲ ਸਿੰਘ ਨੰਨੂ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ
Ad Position 24