ਫਿਰੋਜ਼ਪੁਰ, 24 ਅਪ੍ਰੈਲ(ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਨਵੇਂ ਐਲਾਨੇ ਅਹੁਦੇਦਾਰਾਂ ਨਾਲ ਹਲਕਾ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਵਲੋਂ ਅੱਜ ਆਪਣੇ ਨਿਵਾਸ ਸਥਾਨ 'ਤੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਅਤੇ ਨਰਦੇਵ ਸਿੰਘ ਬੌਬੀ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਜਿਨ੍ਹਾਂ ਵਿਚ ਬਲਵਿੰਦਰ ਸਿੰਘ ਬਸਤੀ ਰਾਮਲਾਲ, ਪਰਮਜੀਤ ਸਿੰਘ ਕਲਸੀ, ਗੁਰਨੈਬ ਸਿੰਘ ਗਿੱਲ ਅਤੇ ਜੰਗਾ ਸਿੰਘ ਬੱਗੇਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਜਦਕਿ ਗੁਰਪ੍ਰੀਤ ਸਿੰਘ ਕੁੱਲ, ਗੁਲਜ਼ਾਰ ਸਿੰਘ ਬੱਗੇ ਕੇ ਖ਼ੁਰਦ, ਮੇਜਰ ਸਿੰਘ ਦੁਲਚੀਕੇ, ਮਹਿਲ ਸਿੰਘ ਇਲਮੇਵਾਲਾ ਨੂੰ ਮੀਤ ਪ੍ਰਧਾਨ, ਬਗ਼ੀਚਾ ਸਿੰਘ ਸਾਦੇ ਮੌਜਾ, ਸੁਰਜੀਤ ਸਿੰਘ ਗੱਟੀ ਰਹਿਮੇ ਕੇ, ਸੁਰਿੰਦਰ ਸਿੰਘ ਬੱਗੇ ਪਿੱਪਲ ਅਤੇ ਬਲਬੀਰ ਸਿੰਘ ਰੱਜੋ ਕੇ ਗੱਟੀ ਨੂੰ ਸਹਾਇਕ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਉਪਕਾਰ ਸਿੰਘ ਸਿੱਧੂ, ਜਸਵਿੰਦਰ ਸਿੰਘ ਸੋਢੀ ਸ਼ਾਹਦੀਨ, ਗੁਰਮੀਤ ਸਿੰਘ ਜੈਮਲ ਵਾਲਾ ਅਤੇ ਕੁਲਵਿੰਦਰ ਸਿੰਘ ਢੋਲੇਵਾਲਾ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਨਵ ਨਿਯੁਕਤ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਪਿਛਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਪਾਰਟੀ ਨਾਲ ਡਟ ਕੇ ਖੜ੍ਹੇ ਰਹੇ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਇਹ ਜ਼ਿੰਮੇਵਾਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਵੇਂ ਜਥੇਬੰਦਕ ਢਾਂਚੇ ਨਾਲ ਪਾਰਟੀ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਵਿਸ਼ਵਾਸ ਜਤਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਲਿਆ ਗਿਆ |